ਹੋ ਗਿਆ ਐਲਾਨ ! AAP ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

Friday, Jan 10, 2025 - 08:54 PM (IST)

ਹੋ ਗਿਆ ਐਲਾਨ ! AAP ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਪਟਿਆਲਾ/ਚੰਡੀਗੜ੍ਹ (ਅੰਕੁਰ) : ਆਮ ਆਦਮੀ ਪਾਰਟੀ (ਆਪ) ਦੇ ਐੱਮ.ਸੀ. ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ। 

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਬਰਿੰਦਰ ਗੋਇਲ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਤੇ ਨਵੇਂ ਚੁਣੇ ਸਾਰੇ ਕੌਂਸਲਰਾਂ ਨੇ ਪਟਿਆਲਾ ਨਗਰ ਨਿਗਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪਟਿਆਲਾ ਲਈ ਇਸ ਦਿਨ ਨੂੰ ਇਤਿਹਾਸਕ ਦੱਸਿਆ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਕਾਸ ਪ੍ਰਤੀ ਪਾਰਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।

ਅਰੋੜਾ ਨੇ ਕਿਹਾ ਕਿ ਤਿੰਨੋਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ, ਜੋ ਕਿ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਦਾਨ ਕਰਨ ਪ੍ਰਤੀ ’ਆਪ’ ਦੇ ਕੌਂਸਲਰਾਂ ਦੀ ਏਕਤਾ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਵਲੰਟੀਅਰਾਂ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮੁੱਖ ਜ਼ਿੰਮੇਵਾਰੀਆਂ ਦੇਣ ਪ੍ਰਤੀ ਪਾਰਟੀ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕੁੰਦਨ ਗੋਗੀਆ ਵਰਗੇ ਸਮਰਪਿਤ ਵਲੰਟੀਅਰ ਨੂੰ ਪਟਿਆਲਾ ਵਰਗੇ ਸ਼ਹਿਰ ਦੀ ਅਗਵਾਈ ਸੌਂਪੀ ਜਾਣੀ 'ਆਪ' ਦੇ ਜ਼ਮੀਨੀ ਪਧਰ ਦੇ ਮੈਂਬਰਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ ਨੂੰ ਦਰਸਾਉਂਦਾ ਹੈ। 

PunjabKesari

ਇਹ ਵੀ ਪੜ੍ਹੋ- ਚਾਹਲ-ਧਨਸ਼੍ਰੀ ਤੋਂ ਬਾਅਦ ਇਸ ਭਾਰਤੀ ਕ੍ਰਿਕਟਰ ਦੇ ਰਿਸ਼ਤੇ 'ਚ ਵੀ ਪਈ 'ਫਿੱਕ' ! ਇਕ-ਦੂਜੇ ਨੂੰ ਕੀਤਾ Unfollow

ਹਾਲ ਹੀ ’ਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ 'ਆਪ' ਨੇ ਭਾਰੀ ਜਿੱਤ ਦਰਜ ਕੀਤੀ। 'ਆਪ' ਨੇ ਪਟਿਆਲਾ ਨਗਰ ਨਿਗਮ ਦੀਆਂ 53 ਵਿੱਚੋਂ 43 ਸੀਟਾਂ ਜਿੱਤੀਆਂ। ਪੰਜਾਬ ਭਰ ’ਚ ‘ਆਪ’ 977 ਵਾਰਡਾਂ ’ਚੋਂ 522 ’ਚ ਜੇਤੂ ਰਹੀ, ਜਿਸ ਨੇ ਸਥਾਨਕ ਸੰਸਥਾਵਾਂ ’ਚ ਚੋਣ ਸਫਲਤਾ ਲਈ ਇਕ ਨਵਾਂ ਮਾਪਦੰਡ ਸਥਾਪਤ ਕੀਤਾ। ਪਾਰਟੀ ਦੇ ਵਿਰੋਧੀ-ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਿਰਫ 30% ਵਾਰਡਾਂ ਤੱਕ ਸੀਮਤ ਸਨ, ਜਦੋਂ ਕਿ ਆਜ਼ਾਦ ਉਮੀਦਵਾਰਾਂ ਨੇ ਲਗਭਗ 15% ਸੀਟਾਂ ਪ੍ਰਾਪਤ ਕੀਤੀਆਂ।

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਵਿਕਾਸ ਦੀ ਜ਼ਿੰਮੇਵਾਰੀ ਹੁਣ ਭਰੋਸੇਯੋਗ ਹੱਥਾਂ ’ਚ ਹੈ। ਮੈਨੂੰ ਵਿਸ਼ਵਾਸ ਹੈ ਕਿ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ, ਪਟਿਆਲਾ ਬੇਮਿਸਾਲ ਵਿਕਾਸ ਅਤੇ ਤਰੱਕੀ ਦਾ ਗਵਾਹ ਬਣੇਗਾ। ਅਮਨ ਅਰੋੜਾ ਨੇ ਪਟਿਆਲਾ ਲਈ ਆਪਣੇ ਮੈਨੀਫੈਸਟੋ ’ਚ ਦੱਸੀਆਂ ਪੰਜ ਗਰੰਟੀਆਂ - ਸਾਫ਼ ਪੀਣ ਵਾਲੇ ਪਾਣੀ ਦੀ 24 ਘੰਟੇ ਪਹੁੰਚ ਨੂੰ ਯਕੀਨੀ ਬਣਾਉਣਾ, ਪ੍ਰਦੂਸ਼ਣ ਘਟਾਉਣਾ ਤੇ ਜਨਤਕ ਆਵਾਜਾਈ ’ਚ ਸੁਧਾਰ ਕਰਨਾ, ਅਤਿ-ਆਧੁਨਿਕ ਪਾਰਕਿੰਗ ਸਹੂਲਤਾਂ ਦਾ ਵਿਕਾਸ ਕਰਨਾ, ਆਧੁਨਿਕ ਰਹਿੰਦ-ਖੂੰਹਦ ਪ੍ਰਬੰਧਨ ਹੱਲ ਲਾਗੂ ਕਰਨਾ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਸੜਕਾਂ ਦਾ ਨਵੀਨੀਕਰਨ ਕਰਨਾ, ਨੂੰ ਪੂਰਾ ਕਰਨ ਲਈ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਵਾਅਦਿਆਂ ''ਤੇ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ, ਜਿਸ ’ਚ ਪੰਜਾਬ ਸਰਕਾਰ ਕਾਰਪੋਰੇਸ਼ਨ ਦੇ ਵਿਕਾਸ ਪਹਿਲਕਦਮੀਆਂ ਦਾ ਪੂਰਾ ਸਮਰਥਨ ਕਰੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News