ਪਟਿਆਲਾ ’ਚ ਹੋਈ ਝੜਪ ਦੇ ਮਾਮਲੇ ’ਚ ਸੁਨੀਲ ਜਾਖੜ ਦਾ ਵੱਡਾ ਬਿਆਨ

04/30/2022 6:29:11 PM

ਚੰਡੀਗੜ੍ਹ : ਪਟਿਆਲਾ ਵਿਖੇ ਵਾਪਰੀ ਹਿੰਸਾ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਹੈ ਕਿ ਝਗੜੇ ਵਾਲੇ ਤੱਤ ਕਿਸੇ ਕੌਮ ਦੇ ਨਹੀਂ ਸਗੋਂ ਆਪਣੇ ਸਿਆਸੀ ਆਕਾਵਾਂ ਦੇ ਨਾਪਾਕ ਹਿੱਤਾਂ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਸਿਵਲ ਸੁਸਾਇਟੀ ਨੂੰ ਚੌਕਸ ਰਹਿਣਾ ਚਾਹੀਦਾ ਹੈ ਜਦੋਂ ਕਿ ਨਵੀਂ ਸਰਕਾਰ ਮਿਲ ਕੇ ਆਪਣਾ ਕੰਮ ਕਰਨ ਦੀ ਕੋਸ਼ਿਸ਼ ਕਰਦੀ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ ’ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਸੀ, ਜਦੋਂ ਸ਼ਿਵ ਸੈਨਾ ਦੇ ਕਾਰਕੁਨਾਂ ਵਲੋਂ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕੀਤੀ ਜਾ ਰਹੀ ਸੀ, ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਦਾ ਤਿੱਖਾ ਵਿਰੋਧ ਕੀਤਾ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿਚ 4 ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਅਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਦੱਸ ਗਵਾਹ ਨੇ ਮੰਗੀ ਸੁਰੱਖਿਆ

ਕੀ ਹੋਈ ਕਾਰਵਾਈ
ਪਟਿਆਲਾ 'ਚ ਬੀਤੇ ਦਿਨ ਹੋਈ ਹਿੰਸਾ ਤੋਂ ਬਾਅਦ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਇਸ ਘਟਨਾ ਤੋਂ ਬਾਅਦ ਆਈ. ਜੀ. ਪਟਿਆਲਾ ਰੇਂਜ, ਐੱਸ. ਐੱਸ. ਪੀ. ਅਤੇ ਐੱਸ. ਪੀ. ਸਿਟੀ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐੱਮ. ਐੱਸ. ਛੀਨਾ ਨੂੰ ਬਤੌਰ ਆਈ. ਜੀ., ਦੀਪਕ ਪਾਰਿਕ ਨੂੰ ਬਤੌਰ ਐੱਸ. ਐੱਸ. ਪੀ. ਅਤੇ ਵਜ਼ੀਰ ਸਿੰਘ ਨੂੰ ਐੱਸ. ਪੀ. ਸਿਟੀ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ 'ਚ ਹਿੰਸਾ ਤੋਂ ਬਾਅਦ ਸ਼ਨੀਵਾਰ ਸਵੇਰੇ 9.30 ਵਜੇ ਤੋਂ ਸ਼ਾਮ ਦੇ 6 ਵਜੇ ਤੱਕੇ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ 'ਤੇ ਸਰਕਾਰ ਨੇ ਪੈਨੀ ਨਜ਼ਰ ਰੱਖੀ ਹੋਈ ਹੈ।

ਇਹ ਵੀ ਪੜ੍ਹੋ : ਸੱਤ ਜਨਮਾਂ ਦਾ ਸਾਥ ਨਿਭਾਉਣ ਵਾਲੇ ਪਤੀ ਨੇ ਕਮਾਇਆ ਧਰੋਹ, ਖੁਦ ਦੋਸਤ ਅੱਗੇ ਪਰੋਸ ਦਿੱਤੀ ਪਤਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News