ਪਟਿਆਲਾ ਪੂਰਨ ਤੌਰ ’ਤੇ ਬੰਦ, ਸੜਕਾਂ ’ਤੇ ਪੱਸਰੀ ਸੁੰਨ

Friday, Feb 16, 2024 - 11:08 AM (IST)

ਪਟਿਆਲਾ ਪੂਰਨ ਤੌਰ ’ਤੇ ਬੰਦ, ਸੜਕਾਂ ’ਤੇ ਪੱਸਰੀ ਸੁੰਨ

ਪਟਿਆਲਾ (ਬਲਜਿੰਦਰ) : ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪਟਿਆਲਾ ਵਿਚ ਪੂਰਨ ਤੌਰ ’ਤੇ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਮਹਾਨਗਰ ਦੇ ਬਾਜ਼ਾਰਾਂ ਦੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ ਅਤੇ ਵੱਖ-ਵੱਖ ਸੰਗਠਨਾ ਵੱਲੋਂ ਥਾਂ-ਥਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸੜਕਾਂ ’ਤੇ ਉਤਰੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ’ਤੇ ਪਥਰੀਲੀਆਂ ਕੰਧਾਂ ਕੱਢਣ, ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ’ਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਆਵਾਜਾਈ ਪੂਰਨ ਤੌਰ ’ਤੇ ਬੰਦ ਹੋਣ ਕਾਰਣ ਸ਼ਹਿਰ ਦੇ ਬੱਸ ਅੱਡੇ ’ਤੇ ਸੁੰਨ ਪਸਰੀ ਨਜ਼ਰ ਆਈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕਰ ਦਿੱਤੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News