ਪਟਿਆਲਾ 'ਚ ਕੋਰੋਨਾ ਦਾ ਕਹਿਰ: ਹਜ਼ੂਰ ਸਾਹਿਬ ਤੋਂ ਪਰਤੇ ਦੋ ਸ਼ਰਧਾਲੂ ਆਏ ਪਾਜ਼ੀਟਿਵ
Wednesday, Apr 29, 2020 - 06:06 PM (IST)
ਪਟਿਆਲਾ (ਪਰਮੀਤ): ਤਖਤ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਪਰਤੇ ਤਿੰਨ ਸ਼ਰਧਾਲੂਆਂ 'ਚੋਂ 2 ਦੇ ਕੋਰੋਨਾ ਟੈਸਟ ਪਾਜ਼ੀਟਿਵ ਆਏ ਹਨ।ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਪਰਸੋਂ ਸੈਂਪਲ ਲਏ ਸਨ ਜਿਸ ਵਿਚੋਂ 2 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ ਕੱਲ ਲਏ 56 ਸੈਂਪਲਾਂ ਵਿਚੋਂ 46 ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 10 ਦੀ ਰਿਪੋਰਟ ਆਉਣੀ ਬਾਕੀ ਹੈ। ਸਿਹਤ ਵਿਭਾਗ ਨੇ ਅੱਜ ਜੈਸਲਮੇਰ ਤੋਂ ਪਰਤੇ 30 ਮਜ਼ਦੂਰਾਂ ਸਮੇਤ 80 ਹੋਰ ਵਿਅਕਤੀਆਂ ਦੇ ਸੈਂਪਲ ਲਏ ਹਨ। ਇਨ੍ਹਾਂ ਮਜ਼ਦੂਰਾਂ ਨੂੰ ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਗੇਟ ਮੂਹਰੇ ਡਿੱਗੇ ਪਏ 10-10 ਦੇ ਨੋਟਾਂ ਨੇ ਘਰ ਵਾਲਿਆਂ ਨੂੰ ਪਾਈਆਂ ਭਾਜੜਾਂ
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 360 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 360 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 85, ਮੋਹਾਲੀ 'ਚ 65, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 29, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 63, ਹੁਸ਼ਿਆਰਪੁਰ 'ਚ 8, ਤਰਨਾਰਨ 8 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 5, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।