ਪਟਿਆਲਾ ਜ਼ਿਲੇ 'ਚ ਕੋਰੋਨਾ ਦਾ ਕਹਿਰ ਜਾਰੀ, 3 ਨਵੇਂ ਮਾਮਲੇ ਆਏ ਸਾਹਮਣੇ

Saturday, May 23, 2020 - 01:42 PM (IST)

ਪਟਿਆਲਾ (ਪਰਮੀਤ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲੇ 'ਚ ਅੱਜ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ।ਸਿਵਲ ਸਰਜਨ ਦਫ਼ਤਰ ਵਲੋਂ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੋਰੋਨਾ ਜਾਂਚ ਲਈ ਲਏ ਗਏ ਸੈਂਪਲਾ 'ਚੋਂ ਪ੍ਰਾਪਤ ਹੋਈ ਰਿਪੋਰਟ 'ਚ 3 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੰਨ੍ਹਾਂ 'ਚੋਂ ਮੁੰਬਈ ਤੋਂ ਇਕੱਠੇ ਪਰਤੇ 4 ਵਿਅਕਤੀਆਂ 'ਚੋਂ ਰਾਜਪੁਰਾ ਨਾਲ ਸਬੰਧਿਤ ਤੀਜੇ ਵਿਅਕਤੀ ਦੀ ਵੀ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ: ਵੱਡੀ ਖਬਰ, ਫਰੀਦਕੋਟ 'ਚ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ

ਦੂਜਾ ਕੇਸ ਉੱਤਰ ਪ੍ਰਦੇਸ਼ ਤੋਂ ਕੰਬਾਇਨ ਦੇ ਨਾਲ ਮੁੜਿਆ ਖੇਤੀ ਕਾਮਾ ਵੀ ਬਿਨਾਂ ਲੱਛਣ ਦੇ ਟੈਸਟ ਰਿਪੋਰਟ 'ਚ ਪਾਜ਼ੇਟਿਵ ਪਾਇਆ ਗਿਆ 'ਤੇ ਇਸ ਦੇ ਨਾਲ ਹੀ ਇੱਕ ਆਸ਼ਾ ਵਰਕਰ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ । ਤਿੰਨੇ ਮਰੀਜ਼ ਆਈਸੋਲੇਸ਼ਨ ਫੈਸਿਲਿਟੀ 'ਚ ਸ਼ਿਫਟ ਕੀਤੇ ਗਏ ਹਨ। ਇੰਨ੍ਹਾਂ ਦੀ ਪੁਸ਼ਟੀ ਸਿਵਲ ਸਰਜਨ ਦਫ਼ਤਰ ਵਲੋਂ ਕੀਤੀ ਗਈ । ਦੱਸ ਦਈਏ ਕਿ 3 ਨਵੇਂ ਕੇਸਾਂ ਦੇ ਨਾਲ ਪਟਿਆਲਾ 'ਚ ਹੁਣ ਤੱਕ ਕੋਰੋਨਾ ਦੇ 111 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਕੋਵਿਡ-19 ਕਾਰਨ 2 ਲੌਕਾ ਦੀ ਮੌਤ ਵੀ ਹੋ ਚੁੱਕੀ ਹੈ, ਜੇਕਰ ਰਾਹਤ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਹੁਣ 98 ਲੋਕਾਂ ਨੂੰ ਘਰ ਭੇਜਿਆ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਖਿਲਾਫ ਡਟੇ ਸੰਗਰੂਰ ਦੇ ਇਹ ਪਤੀ-ਪਤਨੀ, ਬਣੇ ਮਿਸਾਲ (ਵੀਡੀਓ)  


Shyna

Content Editor

Related News