ਪਟਿਆਲਾ ''ਚ ਭਿਆਨਕ ਰੂਪ ਧਾਰ ਰਿਹੈ ਕੋਰੋਨਾ, 32 ਨਵੇਂ ਮਾਮਲੇ ਆਏ ਸਾਹਮਣੇ

07/11/2020 6:03:16 PM

ਪਟਿਆਲਾ (ਪਰਮੀਤ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਦਿਨ ਚੜ੍ਹਦਿਆਂ ਹੀ ਪਟਿਆਲਾ 'ਚ 32 ਹੋਰ ਕੋਰੋਨਾ ਕੇਸ ਪਾਜ਼ੇਟਿਵ ਆ ਗਏ ਹਨ। 32 ਕੇਸ ਆਉਣ ਮਗਰੋਂ ਜ਼ਿਲ੍ਹੇ 'ਚ ਕੁੱਲ ਕੇਸਾਂ ਦੀ ਗਿਣਤੀ 552 ਹੋ ਗਈ ਹੈ। ਸਿਹਤ ਵਿਭਾਗ ਨੇ 32 ਕੇਸ ਪਾਜ਼ੇਟਿਵ ਆਉਣ ਦੀ ਪੁਸ਼ਟੀ ਕੀਤੀ ਹੈ। ਤਾਜ਼ੇ ਕੇਸਾਂ ਵਿਚ ਜ਼ਿਆਦਾਤਰ ਸਮਾਣਾ ਨਾਲ ਸਬੰਧਤ ਹਨ। ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਇਨ੍ਹਾਂ ਪਾਜ਼ੇਟਿਵ ਕੇਸਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ 'ਚ ਸ਼ਿਫਟ ਕਰਨ ਵਿਚ ਜੁਟ ਗਈਆਂ ਹਨ। ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਪੜ੍ਹਾਈ 'ਚ ਮਾਰੀਆਂ ਖੂਬ ਮੱਲਾਂ ਪਰ ਫਿਰ ਵੀ ਨਾ ਮਿਲੀ ਨੌਕਰੀ, ਇੰਝ ਚਲਾ ਰਿਹੈ ਘਰ (ਵੀਡੀਓ)

 ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 27,114 ਮਾਮਲੇ ਸਾਹਮਣੇ ਆਏ ਹਨ। ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇਕ ਦਿਨ 'ਚ ਸਭ ਤੋਂ ਵਧੇਰੇ ਗਿਣਤੀ ਹੈ ਅਤੇ ਇਸ ਸਮੇਂ ਦੌਰਾਨ 519 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਯਾਨੀ ਕਿ ਅੱਜ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,114 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 8,20,916 ਹੋ ਗਈ ਹੈ। 

ਇਹ ਵੀ ਪੜ੍ਹੋ: ਤਲਾਕ ਲਏ ਬਿਨਾਂ ਦੂਜਾ ਵਿਆਹ ਕਰ ਰਹੇ ਪਤੀ ਦਾ ਪਹਿਲੀ ਪਤਨੀ ਨੇ ਕੀਤਾ ਅਜਿਹਾ ਹਾਲ


Shyna

Content Editor

Related News