ਪਟਿਆਲਾ: ਕੋਰੋਨਾ 'ਤੇ ਢਾਈ ਸਾਲਾ ਬੱਚੀ ਸਮੇਤ 34 ਵਿਅਕਤੀਆਂ ਨੇ ਕੀਤੀ ਫਤਿਹ ਹਾਸਲ
Saturday, May 16, 2020 - 06:10 PM (IST)
ਪਟਿਆਲਾ (ਪਰਮੀਤ): ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਪਟਿਆਲਾ 'ਚ ਅੱਜ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਰੋਨਾ ਜਾਂਚ ਸਬੰਧੀ ਲੈਬ ਵਿਚ 74 ਸੈਂਪਲ ਭੇਜੇ ਗਏ ਸਨ ਅਤੇ ਸਾਰਿਆਂ ਦੀ ਹੀ ਰਿਪੋਰਟ ਨੈਗੇਟਿਵ ਆਈ ਹੈ। ਹੁਣ ਨਵੀਂ ਨੀਤੀ ਅਨੁਸਾਰ ਰਾਜਿੰਦਰਾ ਹਸਪਤਾਲ ਵਿਚ ਦਾਖਲ 34 ਵਿਅਕਤੀ, ਜਿਨ੍ਹਾਂ 'ਚ 17 ਸ਼ਰਧਾਲੂ ਅਤੇ 10 ਕੱਚਾ ਪਟਿਆਲਾ ਨਾਲ ਸਬੰਧਤ ਹਨ, ਨੂੰ ਹਸਪਤਾਲ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ, ਜਿਸ 'ਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਜ਼ੇਰੇ ਇਲਾਜ ਢਾਈ ਸਾਲ ਦੀ ਛੋਟੀ ਬੱਚੀ ਅਕਸ਼ਿਆ ਨੇ ਕਰੋਨਾ ਤੇ ਫਤਿਹ ਹਾਸਲ ਕੀਤੀ ਹੈ। ਹਸਪਤਾਲ 'ਚੋ ਛੁੱਟੀ ਮਿਲਣ ਮੌਕੇ ਡਾਕਟਰਾਂ ਦਾ ਧੰਨਵਾਦ ਕਰਨ ਲਈ ਪੋਇਮ ਗਾਉਂਦੀ ਹੋਈ ਨਜ਼ਰ ਆਈ ਹੈ।
ਇਹ ਵੀ ਪੜ੍ਹੋ: ਟੁੱਟੀ ਪਾਸ਼ ਤੇ ਦਾਸ ਦੀ ਜੋੜੀ, ਪੰਜ ਦਹਾਕੇ ਪ੍ਰਕਾਸ਼ ਸਿੰਘ ਬਾਦਲ ਦੇ ਸਾਰਥੀ ਰਹੇ ਗੁਰਦਾਸ ਬਾਦਲ
ਇਹ ਵੀ ਪੜ੍ਹੋ: ਮੋਗਾ 'ਚ 'ਚੁੱਪ-ਚਪੀਤੇ' ਚੱਲ ਰਹੇ ਵੱਡੇ ਸੈਕਸ ਰੈਕੇਟ ਦਾ ਪਰਦਾਫਾਸ਼
ਜਾਣਕਾਰੀ ਮੁਤਾਬਕ ਰਾਜਪੁਰਾ ਦਾ ਰਹਿਣ ਵਾਲਾ ਇਕ ਪੀ. ਆਰ. ਟੀ. ਸੀ. ਬੱਸ ਡਰਾਇਵਰ, ਜੋ ਕਿ ਨਾਂਦੇੜ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਲੈ ਕੇ ਬਠਿੰਡਾ ਵਿਖੇ 'ਏਕਾਂਤਵਾਸ' ਸੀ, ਦਾ ਬਠਿੰਡਾ ਵਿਖੇ ਲਿਆ ਸੈਂਪਲ ਕੋਰੋਨਾ ਪਾਜ਼ੇਟਿਵ ਆਇਆ ਹੈ, ਜਿਸ ਦੀ ਸੂਚਨਾ ਸਿਵਲ ਸਰਜਨ ਬਠਿੰਡਾ ਵਲੋਂ ਸਿਵਲ ਸਰਜਨ ਪਟਿਆਲਾ ਨੂੰ ਦਿੱਤੀ ਗਈ ਹੈ। ਇਹ ਵਿਅਕਤੀ ਹੁਣ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ 'ਚ ਦਾਖਲ ਹੈ।ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇ 'ਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 69 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚ ਜ਼ਿਆਦਾਤਰ ਬਾਹਰੋਂ ਆ ਰਹੇ ਯਾਤਰੀਆਂ/ਲੇਬਰ, ਫਲੂ ਕਾਰਨਰਾਂ 'ਤੇ ਲਏ ਗਏ ਸੈਂਪਲ ਸ਼ਾਮਲ ਹਨ, ਜਿਨ੍ਹਾਂ ਦੀ ਰਿਪੋਰਟ ਕੱਲ੍ਹ ਆਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 25 ਹੈ।