ਪਟਿਆਲਾ: 5 ਹੋਰ ਮਰੀਜ਼ ਕੋਵਿਡ-19 ਨੂੰ ਮਾਤ ਦੇ ਕੇ ਪੁੱਜੇ ਘਰ

Sunday, May 17, 2020 - 12:09 PM (IST)

ਪਟਿਆਲਾ (ਪਰਮੀਤ): ਪਟਿਆਲਾ ਜ਼ਿਲੇ 'ਚ ਕੱਲ ਲਏ ਗਏ 75 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ ਅਤੇ ਜ਼ਿਲੇ 'ਚ ਹੁਣ ਤੱਕ ਕੋਈ ਕੇਸ ਨਵਾਂ ਨਹੀਂ ਆਇਆ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 5 ਹੋਰ ਮਰੀਜ਼ਾਂ ਨੂੰ ਅੱਜ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ, ਜਿਨ੍ਹਾਂ ਵਿਚ 2 ਰਾਜਪੁਰਾ, 2 ਪਟਿਆਲਾ ਅਤੇ ਇਕ ਨਾਭਾ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: ਮਨੁੱਖਤਾ ਦੀ ਸੇਵਾ ਕਰਨ ਵਾਲੀ 98 ਸਾਲਾ ਮਾਤਾ ਗੁਰਦੇਵ ਕੌਰ ਨੂੰ ਮੋਗਾ ਪੁਲਸ ਨੇ ਕੀਤਾ ਸਨਮਾਨਿਤ

ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਰਹੀ ਹੈ, ਉਨ੍ਹਾਂ ਨੂੰ ਸਿਹਤ ਵਿਭਾਗ ਦੀ ਐਂਬੂਲੈਂਸ ਘਰ ਛੱਡ ਕੇ ਆ ਰਹੀ ਹੈ ਅਤੇ ਉਨ੍ਹਾਂ ਨੂੰ ਅਗਲੇ 7 ਦਿਨ ਘਰਾਂ ਵਿਚ ਹੀ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਅੱਜ ਜ਼ਿਲੇ 'ਚੋਂ 86 ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਕੱਲ ਆਏਗੀ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਹੁਣ ਤਕ 2195 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 105 ਦੀ ਰਿਪੋਰਟ ਪਾਜ਼ੇਟਿਵ, 2004 ਦੀ ਨੈਗੇਟਿਵ ਅਤੇ 86 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤਕ 83 ਮਰੀਜ਼ ਠੀਕ ਹੋ ਚੁੱਕੇ ਹਨ, 2 ਦੀ ਮੌਤ ਹੋਈ ਹੈ ਜਦਕਿ ਐਕਟਿਵ ਕੇਸਾਂ ਦੀ ਗਿਣਤੀ 20 ਹੈ।

ਇਹ ਵੀ ਪੜ੍ਹੋ:  ਅੰਮ੍ਰਿਤਸਰ: ਲਾਕਡਾਊਨ ਨੇ ਸਬਜ਼ੀਆਂ ਵੇਚਣ ਲਗਾ ਦਿੱਤੀ ਮਹਿਲਾ ਵਕੀਲ, ਜਾਣੋ ਸੱਚਾਈ (ਵੀਡੀਓ)


Shyna

Content Editor

Related News