ਪਟਿਆਲਾ ਦੇ DC ਦੀ ਰੋਕੀ ਗਈ ਤਨਖ਼ਾਹ, ਜਾਰੀ ਕੀਤੇ ਗਏ ਹੁਕਮ, ਪੜ੍ਹੋ ਕੀ ਹੈ ਪੂਰਾ ਮਾਮਲਾ
Wednesday, Jul 02, 2025 - 03:44 PM (IST)

ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ, ਸੁਸ਼ੀਲ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦੀ ਤਨਖਾਹ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ ਇਹ ਮਾਮਲਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਨਾਲ ਜੁੜਿਆ ਹੋਇਆ ਹੈ। ਅਦਾਲਤ ਦੇ ਹੁਕਮਾਂ ਦੇ ਬਾਵਜੂਦ ਕਾਲੀ ਮਾਤਾ ਮੰਦਰ ਦੇ ਪੁਜਾਰੀ ਨੂੰ ਤਨਖ਼ਾਹ ਜਾਰੀ ਨਾ ਕਰਨ 'ਤੇ ਉਕਤ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਕਰਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
ਕੀ ਹੈ ਪੂਰਾ ਮਾਮਲਾ
ਜਾਣਕਾਰੀ ਮੁਤਾਬਕ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਸ਼ੂਰਵੀਰ ਸਿੰਘ (29) ਪੁਜਾਰੀ ਵਜੋਂ ਕੰਮ ਕਰ ਰਿਹਾ ਸੀ ਪਰ ਇਸ ਸਾਲ ਜਨਵਰੀ ਤੋਂ ਉਸ ਨੂੰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਉਸ ਦੀ ਤਨਖ਼ਾਹ ਰੋਕ ਦਿੱਤੀ ਗਈ। ਸਿਰਫ ਇੰਨਾ ਹੀ ਨਹੀਂ, ਇਕ ਅਪ੍ਰੈਲ ਨੂੰ ਉਸ ਨੂੰ ਪੁਜਾਰੀ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ। ਫਿਰ ਸ਼ੂਰਵੀਰ ਸਿੰਘ ਨੇ ਇਸ ਦੇ ਖ਼ਿਲਾਫ਼ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਉਸ ਨੂੰ ਪੁਜਾਰੀ ਵਜੋਂ ਹਟਾਉਣ ਦੇ ਹੁਕਮਾਂ 'ਤੇ ਰੋਕ ਲਾ ਦਿੱਤੀ ਪਰ ਇਸ ਤੋਂ ਬਾਅਦ ਵੀ ਉਸ ਨੂੰ ਤਨਖ਼ਾਹ ਨਹੀਂ ਮਿਲੀ।
ਇਹ ਵੀ ਪੜ੍ਹੋ : ਪੰਜਾਬ : ਪਾਕਿਸਤਾਨੀ ਡਰੋਨ ਹਮਲੇ 'ਚ ਹੋਈ ਸੀ ਪਤਨੀ ਦੀ ਮੌਤ, ਹੁਣ ਪਤੀ ਨੇ ਵੀ ਤੋੜਿਆ ਦਮ
ਇਸ ਤੋਂ ਬਾਅਦ ਸ਼ੂਰਵੀਰ ਨੇ ਪਟਿਆਲਾ ਦੇ ਡੀ. ਸੀ., ਜੋ ਕਿ ਇਸ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ, ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ ਕਰ ਦਿੱਤੀ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਡੀ. ਸੀ. ਨੂੰ ਨੋਟਿਸ ਜਾਰੀ ਕਰਕੇ ਪੁਜਾਰੀ ਦੀ ਤਨਖ਼ਾਹ ਜਾਰੀ ਕਰਨ ਦੇ ਹੁਕਮ ਦਿੱਤੇ। ਇਸ ਦੇ ਬਾਵਜੂਦ ਵੀ ਪੁਜਾਰੀ ਨੂੰ ਤਨਖ਼ਾਹ ਨਹੀਂ ਦਿੱਤੀ ਗਈ। ਇਸ ਲਈ ਹਾਈਕੋਰਟ ਨੇ ਹੁਣ ਸਖ਼ਤ ਰੁਖ ਅਪਣਾਉਂਦੇ ਹੋਏ ਡੀ. ਸੀ. ਪਟਿਆਲਾ ਦੀ ਤਨਖ਼ਾਹ 28 ਜੁਲਾਈ ਤੱਕ ਅਟੈਚ ਕਰਨ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਜੁਲਾਈ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8