ਪਟਿਆਲਾ ਜ਼ਿਲ੍ਹੇ ''ਚ 59 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

Friday, Dec 04, 2020 - 11:47 PM (IST)

ਪਟਿਆਲਾ ਜ਼ਿਲ੍ਹੇ ''ਚ 59 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

ਪਟਿਆਲਾ,(ਪਰਮੀਤ)-ਜ਼ਿਲ੍ਹੇ 'ਚ 59 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਾਪਤ 2480 ਦੇ ਕਰੀਬ ਰਿਪੋਰਟਾਂ 'ਚੋਂ 59 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 14,816 ਹੋ ਗਈ ਹੈ ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 90 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13,906 ਹੋ ਗਈ ਹੈ? ਅੱਜ ਜ਼ਿਲੇ ਵਿਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜ਼ਿਲੇ ਵਿਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 436 ਹੀ ਹੈ ਅਤੇ ਜ਼ਿਲ੍ਹੇ 'ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 474 ਹੈ । ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਹਨਾਂ 59 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 43, ਨਾਭਾ ਤੋਂ 07, ਰਾਜਪੁਰਾ ਤੋਂ 03, ਭਾਦਸੋ ਤੋਂ 01, ਬਲਾਕ ਕੌਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ 01, ਬਲਾਕ ਦੁੱਧਣ ਸਾਧਾਂ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ । ਜਿਨ੍ਹਾਂ ਵਿਚੋਂ 5 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 54 ਮਰੀਜ਼ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ ।

ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹੇਮ ਬਾਗ, ਨਵਜੀਤ ਨਗਰ, ਲਹਿਲ ਕਾਲੋਨੀ, ਰਣਜੀਤ ਨਗਰ, ਮਾਰਕਲ ਕਾਲੋਨੀ, ਸ਼ੇਖਪੁਰਾ ਐਨਕਲੇਵ, ਤ੍ਰਿਪੜੀ , ਚਰਨ ਬਾਗ, ਸ਼ਾਈਂ ਵਿਹਾਰ, ਡੀਲਾਈਟ ਕਾਲੋਨੀ, ਮੁਹੱਲਾ ਸ਼ਾਂਈ ਬਾਗ, ਗੁਰੂ ਨਾਨਕ ਨਗਰ, ਬਿਸ਼ਨ ਨਗਰ , ਡੀ. ਐਮ. ਡਬਲਿਊ. ਕਾਲੋਨੀ, ਦੀਪ ਨਗਰ, ਜਗਤਾਰ ਨਗਰ , ਜਗਦੀਸ਼ ਕਾਲੋਨੀ, ਸਨੌਰੀ ਅੱਡਾ , ਰਣਜੀਤ ਵਿਹਾਰ, ਗਰੀਨ ਪਾਰਕ ਕਾਲੋਨੀ, ਸਰਹਿੰਦੀ ਗੇਟ, ਰੋਆਇਲ ਐਨਕਲੇਵ, ਵਿਕਾਸ ਕਾਲੋਨੀ, ਮਹਿੰਦਰਾ ਕਾਲੋਨੀ, ਨਾਭਾ ਤੋਂ ਕਰਤਾਰਪੁਰਾ ਮੁਹੱਲਾ , ਹੀਰਾ ਮਹਿਲ, ਮਾਲਵਾ ਕਾਲੋਨੀ, ਰਾਜਪੁਰਾ ਤੋ ਅਮਰਦੀਪ ਕਾਲੋਨੀ, ਵਿਕਾਸ ਨਗਰ, ਗੁਰੂ ਅਰਜੁਨ ਦੇਵ ਕਾਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।               ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਅੱਜ ਡੇਂਗੁ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਵਿਚ 19049 ਘਰਾਂ ਵਿਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 51 ਘਰਾਂ ਵਿਚ ਡੇਂਗੂ ਦਾ ਲਾਰਵਾ ਪਾਏ ਜਾਣ 'ਤੇ ਲਾਰਵਾ ਨਸ਼ਟ ਕਰਵਾਇਆ ਗਿਆ ਅਤੇ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ। ਉਨ੍ਹਾ ਕਿਹਾ ਕਿ ਹੁਣ ਤੱਕ ਜ਼ਿਲੇ ਵਿਚ 307 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਵਿਚ ਅੱਜ 2270 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੋਵਿਡ ਜਾਂਚ ਸਬੰਧੀ 2,50,164 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਜ਼ਿਲੇ ਦੇ 14816 ਕੋਵਿਡ ਪਾਜ਼ੇਟਿਵ, 2,31,743 ਨੈਗੇਟਿਵ ਅਤੇ ਲਗਭਗ 3205 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।


author

Deepak Kumar

Content Editor

Related News