ਪਟਿਆਲਾ ਤੋਂ ਹੀ ਲੜਾਂਗਾ ਚੋਣ, ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ: ਕੈਪਟਨ

Saturday, Jan 22, 2022 - 06:46 PM (IST)

ਪਟਿਆਲਾ ਤੋਂ ਹੀ ਲੜਾਂਗਾ ਚੋਣ, ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ: ਕੈਪਟਨ

ਚੰਡੀਗੜ੍ਹ (ਬਿਊਰੋ) - ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਇਸ ਵਾਰ 20 ਫਰਵਰੀ ਨੂੰ ਪੈਣ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਇਸ ਮਾਹੌਲ ’ਚ ਸਾਰੇ ਸਿਆਸਤਦਾਨ ਆਪਣੇ ਵਿਰੋਧੀਆਂ ‘ਤੇ ਜ਼ੋਰਦਾਰ ਹਮਲਾ ਕਰ ਰਹੇ ਹਨ। ਇਸ ਦੌਰਾਨ ਜੇਕਰ ਗੱਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਜਾਵੇ ਤਾਂ ਉਹ ਵੀ ਇਸ ਚੋਣਾਂ ’ਚ ਆਪਣੀ ਨਵੀਂ ਪਾਰਟੀ ਨਾਲ ਚੋਣ ਮੈਦਾਨ ਵਿੱਚ ਆ ਗਏ ਹਨ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜ ਰਹੇ ਹਨ। ਇਸ ਸਬੰਧ ’ਚ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਟਵੀਟ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

PunjabKesari

ਆਪਣੀ ਸੀਟ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਪਟਿਆਲਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜਨਤਾ ਤੋਂ ਵੋਟਾਂ ਮੰਗਾਂਗਾ। ਅਸੀਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕਰਕੇ ਜਿੱਤਾਂਗੇ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਹੈ। ਚੋਣਾਂ ਦੇ ਇਸ ਮਾਹੌਲ ’ਚ ਕੈਪਟਨ ਦੀ ਪਾਰਟੀ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ।   

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News