ਬਿਜਲੀ ਦਾ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
Sunday, Aug 30, 2026 - 08:29 PM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- ਸਨੌਰ ਸ਼ਹਿਰ ’ਚ ਅੱਜ ਸ਼ਾਮ ਬਿਜਲੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ (24) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਇਕ ਘਰ ’ਚ ਬਿਜਲੀ ਦਾ ਸਵਿੱਚ ਬਦਲਣ ਗਿਆ ਸੀ ਕਿ ਉਸ ਨੂੰ ਅਚਾਨਕ ਕਰੰਟ ਲੱਗ ਗਿਆ। ਘਰ ’ਚ ਮੌਜੂਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਪਟਿਆਲਾ-ਸਨੌਰ ਰੋਡ ਸਥਿਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਨੌਰ ਦੇ ਮੁਖੀ ਅਵਤਾਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
