ਪਟਿਆਲਾ 'ਚ ਕਿਸਾਨ ਜਥੇਬੰਦੀਆਂ ਨੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ

Saturday, Sep 21, 2019 - 03:09 PM (IST)

ਪਟਿਆਲਾ 'ਚ ਕਿਸਾਨ ਜਥੇਬੰਦੀਆਂ ਨੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ

ਪਟਿਆਲਾ : ਪਟਿਆਲਾ 'ਚ ਮਹਿਮਦਪੁਰ ਮੰਡੀ 'ਚ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਪੂਰੇ ਸੂਬੇ 'ਚ ਵੱਖ-ਵੱਖ ਜਥੇਬੰਦੀਆਂ ਨੂੰ ਪਟਿਆਲਾ ਧਰਨੇ 'ਚ ਸ਼ਮੂਲੀਅਤ ਕਰਨ ਲਈ ਬੁਲਾਇਆ ਗਿਆ ਹੈ।

ਇਸ ਦੇ ਚੱਲਦਿਆਂ ਨਾਭਾ-ਪਟਿਆਲਾ ਰੋਡ 'ਤੇ ਪੁਲਸ ਵਲੋਂ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ ਤਾਂ ਜੋ ਪਟਿਆਲਾ ਸ਼ਹਿਰ ਨਾ ਆ ਸਕਣ ਤੇ ਨਾ ਹੀ ਸ਼ਹਿਰ ਦਾ ਮਾਹੌਲ ਨਾ ਖਰਾਬ ਹੋ ਸਕੇ। ਕਿਸਾਨਾਂ ਦੀ ਮੰਗ ਹੈ ਕਿ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ ਕੀਤੀ ਜਾਵੇ ਕਿਉਂਕਿ ਧਨੇਰ ਨੂੰ ਝੂਠੇ ਕੇਸ 'ਚ ਫਸਾਇਆ ਗਿਆ ਹੈ।


author

Baljeet Kaur

Content Editor

Related News