ਸਾਬਕਾ ਕਾਂਗਰਸੀ ਸਰਪੰਚ ਨੇ ਅਕਾਲੀ ਸਰਪੰਚ ਦੇ ਪਰਿਵਾਰ 'ਤੇ ਕੀਤਾ ਹਮਲਾ
Monday, May 20, 2019 - 09:06 AM (IST)

ਫਤਿਹਗੜ੍ਹ ਸਾਹਿਬ (ਵਿਪਨ) : ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਪਾਇਲ 'ਚ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਸਾਬਕਾ ਕਾਂਗਰਸੀ ਸਰਪੰਚ ਨੇ ਮੌਜੂਦਾ ਅਕਾਲੀ ਸਰਪੰਚ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਸਰਪੰਚ ਸਮੇਤ ਕਈ ਗੰਭੀਰ ਜ਼ਖਮੀ ਹੋ ਗਏ।
ਫਿਲਹਾਲ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਂਗਰਸੀ ਸਰਪੰਚ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।