ਪਟਿਆਲਾ 'ਚ ਵੱਡੀ ਵਾਰਦਾਤ, ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ
Thursday, Feb 20, 2020 - 03:19 PM (IST)

ਪਟਿਆਲਾ (ਬਲਜਿੰਦਰ) : ਬੀਤੀ ਰਾਤ ਪ੍ਰਤਾਪ ਨਗਰ ਇਲਾਕੇ 'ਚ ਢਾਬੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 11 ਵਜੇ ਦੋਵੇਂ ਖਿਡਾਰੀਆਂ ਦਾ ਢਾਬੇ ਦੇ ਬਾਹਰ ਕੁਝ ਲੋਕਾਂ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਜੀਠੀਆ ਇਨਕਲੈਵ ਅਤੇ ਸਿਰਨਜੀਤ ਸਿੰਘ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰਤਾਪ ਨਗਰ ਦੇ ਰੂਪ 'ਚ ਹੋਈ ਹੈ, ਜੋ ਕਿ ਬਿਜਲੀ ਬੋਰਡ ਦੇ ਮੁਲਾਜ਼ਮ ਸਨ। ਅਮਰੀਕ ਸਿੰਘ ਨੈਸ਼ਨਲ ਪੱਧਰ ਦਾ ਖਿਡਾਰੀ ਸੀ।