ਪਟਿਆਲਾ : ਹਾਕੀ ਖਿਡਾਰੀਆਂ ਦਾ ਕਤਲ ਕਰਨ ਵਾਲਿਆਂ ਦੀ ਹੋਈ ਸ਼ਨਾਖਤ (ਵੀਡੀਓ)

02/25/2020 1:38:52 PM

ਪਟਿਆਲਾ (ਇੰਦਰਜੀਤ ) - ਪਿਛਲੇ ਦਿਨੀਂ 2 ਹਾਕੀ ਖਿਡਾਰੀਆਂ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਸੁਲਝਾਉਂਦੇ ਹੋਏ ਪਟਿਆਲਾ ਦੀ ਪੁਲਸ ਨੇ ਅਹਿਮ ਖੁਲਾਸਾ ਕੀਤਾ ਹੈ। ਪੁਲਸ ਨੇ ਇਸ ਮਾਮਲੇ ਦੇ ਦੋਸ਼ੀ ਪਿਉ-ਪੁੱਤ ਦੀ ਸ਼ਨਾਖਤ ਕਰ ਲਈ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਦੀਆਂ 5 ਟੀਮਾਂ ਭੇਜੀਆਂ ਗਈਆਂ ਹਨ। ਪੁਲਸ ਵਲੋਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਕ੍ਰਿਸ਼ਨ ਕੁਮਾਰ ਪਾਂਥੇ ਨੇ ਦੱਸਿਆ ਕਿ ਦੋਸ਼ੀਆਂ ਦੀ ਕਿਸੀ ਗੱਲ ਨੂੰ ਲੈ ਕੇ ਹਾਕੀ ਖਿਡਾਰੀਆਂ ਨਾਲ ਬਹਿਸ ਹੋ ਗਈ ਸੀ। ਉਕਤ ਧਿਰਾਂ ਦੀ ਬਹਿਸ ਇਨ੍ਹੀ ਜ਼ਿਆਦਾ ਵੱਧ ਗਈ ਸੀ ਕਿ ਦੋਸ਼ੀ ਮਨਰਾਜ ਨੇ ਗੁੱਸੇ ’ਚ ਘਰੋਂ ਹਥਿਆਰ ਲਿਆ ਕੇ ਉਕਤ ਦੋਵਾਂ ਨੌਜਵਾਨਾਂ 'ਤੇ ਫਾਇਰ ਕਰ ਦਿੱਤੇ ਸਨ। ਇਸੇ ਕਰਕੇ ਉਨ੍ਹਾਂ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ। 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਤਾਪ ਨਗਰ ਇਲਾਕੇ 'ਚ ਢਾਬੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਜੀਠੀਆ ਇਨਕਲੈਵ ਅਤੇ ਸਿਰਨਜੀਤ ਸਿੰਘ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰਤਾਪ ਨਗਰ ਵਜੋਂ ਹੋਈ ਸੀ, ਜੋ ਬਿਜਲੀ ਬੋਰਡ ਦੇ ਮੁਲਾਜ਼ਮ ਸਨ। ਮ੍ਰਿਤਕ ਅਮਰੀਕ ਸਿੰਘ ਨੈਸ਼ਨਲ ਪੱਧਰ ਦਾ ਖਿਡਾਰੀ ਸੀ।


rajwinder kaur

Content Editor

Related News