ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ 'ਚ ਭੇਜਿਆ

06/10/2022 2:54:48 PM

ਨਵੀਂ ਦਿੱਲੀ- ਲਾਰੈਂਸ ਬਿਸ਼ਨੋਈ ਨਾਲ ਜੁੜੇ ਮਾਮਲੇ 'ਚ ਸਪੈਸ਼ਲ ਸੈੱਲ ਤੋਂ ਬਾਅਦ ਹੁਣ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਦੀ ਐਂਟਰੀ ਹੋਣ ਵਾਲੀ ਹੈ। ਗੈਂਗਸਟਰ ਲਾਰੈਂਸ ਨੂੰ ਸਪੈਸ਼ਲ ਸੈੱਲ ਦੀ ਟੀਮ ਅੱਜ ਯਾਨੀ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਸ ਦੀ ਸਾਊਥ ਰੇਂਜ ਸਪੈਸ਼ਲ ਸੈੱਲ ਦੀ ਟੀਮ ਨੂੰ ਲਾਰੈਂਸ ਬਿਸ਼ਨੋਈ ਦੀ ਕਸਟਡੀ ਸੌਂਪੀ ਹੈ। ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ 'ਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਗੈਂਗਸਟਰ ਬਿਸ਼ਨੋਈ ਜੇਲ੍ਹ ’ਚ ਬੈਠ ਕੇ ਲੈਂਦਾ ਹੈ ਕਤਲ ਦੀ ਸੁਪਾਰੀ, ਸਾਥੀਆਂ ਤੋਂ ਇੰਝ ਕਰਵਾਉਂਦਾ ਹੈ ਕਤਲ

ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਹਾਲੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


DIsha

Content Editor

Related News