ਪਟਿਆਲਾ ਜੇਲ ਸੁਰਖੀਆਂ ’ਚ, ਪਹਿਲਾਂ ਮਜੀਠੀਆ, ਫਿਰ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਜੇਲ

Friday, Jul 15, 2022 - 06:16 PM (IST)

ਪਟਿਆਲਾ ਜੇਲ ਸੁਰਖੀਆਂ ’ਚ, ਪਹਿਲਾਂ ਮਜੀਠੀਆ, ਫਿਰ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਜੇਲ

ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ ਪਟਿਆਲਾ ਇਨ੍ਹਾਂ ਦਿਨੀਂ ਅੰਤਰਰਾਸ਼ਟਰੀ ਪੱਧਰ ’ਤੇ ਸੁਰਖੀਆਂ ’ਚ ਬਣੀ ਹੋਈ ਹੈ। ਜਿਥੇ ਪਹਿਲਾਂ ਹੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ’ਚ 24 ਫਰਵਰੀ ਤੋਂ ਕੇਂਦਰੀ ਜੇਲ ਪਟਿਆਲਾ ’ਚ ਬਤੌਰ ਹਵਾਲਾਤੀ ਗਏ ਹੋਏ ਹਨ। ਜਦੋਂ ਕਿ ਰੋਡਰੇਜ਼ ਕੇਸ ’ਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਮਈ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਈ ਸੀ। ਨਵਜੋਤ ਸਿੱਧੂ ਵੀ ਮਈ ਤੋਂ ਕੇਂਦਰੀ ਜੇਲ ਪਟਿਆਲਾ ’ਚ 1 ਸਾਲ ਦੀ ਸਜ਼ਾ ਕੱਟ ਰਹੇ ਹਨ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਮੁੱਖ ਸ਼ੂਟਰ ਪ੍ਰਿਯਵਰਤ ਫੌਜੀ ਨੇ ਚੱਕਰਾਂ ’ਚ ਪਾਈ ਪੁਲਸ, ਲੱਭ ਰਹੀ ਇਸ ਸਵਾਲ ਦਾ ਜਵਾਬ

ਇਸ ਤੋਂ ਇਲਾਵਾ ਵੀਰਵਾਰ ਨੂੰ ਪੋਪ ਗਾਇਕ ਦਲੇਰ ਮਹਿੰਦੀ ਨੂੰ ਮਾਣਯੋਗ ਅਦਾਲਤ ਨੇ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖ ਦਿੱਤਾ ਅਤੇ ਦਲੇਰ ਮਹਿੰਦੀ ਨੂੰ ਵੀ ਕੇਂਦਰੀ ਜੇਲ ਪਟਿਆਲਾ ’ਚ ਭੇਜ ਦਿੱਤਾ ਗਿਆ ਹੈ। ਦੂਜਾ ਵੱਡੀਆਂ ਸ਼ਖਸੀਅਤਾਂ ਦੇ ਜੇਲ ’ਚ ਬੰਦ ਹੋਣ ਕਾਰਨ ਆਏ ਦਿਨ ਕੋਈ ਨਾ ਕੋਈ ਵੱਡੇ ਆਗੂ ਜੇਲ ’ਚ ਪਹੁੰਚੇ ਹੁੰਦੇ ਹਨ, ਜਿਸ ਕਾਰਨ ਕੇਂਦਰੀ ਜੇਲ ਪਟਿਆਲਾ ਅੰਤਰਰਾਸ਼ਟਰੀ ਪੱਧਰ ’ਤੇ ਸੁਰਖੀਆਂ ’ਚ ਆ ਗਈ ਹੈ। ਹਾਲਾਂਕਿ ਕੇਂਦਰੀ ਜੇਲ ਪਟਿਆਲਾ ’ਚ ਪਹਿਲਾਂ ਹੀ ਨਾਮੀ ਗੈਂਗਸਟਰ ਅਤੇ ਕਈ ਹੋਰ ਸ਼ਖਸੀਅਤਾਂ ਬੰਦ ਹਨ ਪਰ ਹੁਣ ਉਕਤ ਤਿੰਨਾਂ ਕਾਰਨ ਇਨੀਂ ਦਿਨੀਂ ਕੇਂਦਰੀ ਜੇਲ ਕਾਫੀ ਚਰਚਾ ’ਚ ਹੈ। ਇਸ ਤੋਂ ਪਹਿਲਾਂ ਜਨਵਰੀ ’ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਟਿਆਲਾ ਜੇਲ ’ਚ ਬੰਦ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ, ਫੋਰੈਂਸਿਕ ਰਿਪੋਰਟ ’ਚ ਹੋਇਆ ਵੱਡਾ ਖੁਲਾਸਾ

ਪਟਿਆਲਾ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਕੇ ਮੀਡੀਆ ਦੀਆਂ ਸੁਰਖੀਆਂ ਦਾ ਕੇਂਦਰ ਬਣਿਆ ਰਹਿੰਦਾ ਸੀ ਅਤੇ ਹੁਣ ਕੇਂਦਰੀ ਜੇਲ ਪਟਿਆਲਾ ਕਰ ਕੇ ਸੁਰਖੀਆਂ ’ਚ ਬਣਿਆ ਹੋਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਸੀ. ਬੀ. ਆਈ. ਕੋਰਟ ਹੋਣ ਕਰ ਕੇ ਇਥੇ ਪੰਜਾਬ ਭਰ ਦੇ ਨਾਮੀ ਕੇਸ ਆਉਂਦੇ ਸਨ ਪਰ ਕੁਝ ਸਾਲ ਪਹਿਲਾਂ ਸੀ. ਬੀ. ਆਈ. ਅਦਾਲਤ ਨੂੰ ਮੋਹਾਲੀ ਸ਼ਿਫਟ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪਟਿਆਲਾ ਜੇਲ ’ਚ ਸਾਥੀ ਕੈਦੀਆਂ ਦੀ ਨਵਜੋਤ ਸਿੱਧੂ ਨਾਲ ਖੜਕੀ, ਜਾਣੋ ਕੀ ਹੈ ਘਟਨਾ ਦਾ ਅਸਲ ਸੱਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News