ਨਵਜੋਤ ਸਿੱਧੂ ਨੂੰ ਗਵਾਹ ਵਜੋਂ ਤਲਬ ਕਰਨ ਦਾ ਮਾਮਲਾ : ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ

09/27/2022 9:56:14 AM

ਲੁਧਿਆਣਾ (ਮਹਿਰਾ) : ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਲਗਾਈ ਗਈ ਪਟੀਸ਼ਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਵੱਲੋਂ ਖਾਰਜ ਕਰਨ ਮਗਰੋਂ ਸੀ. ਜੇ. ਐੱਮ. ਸੁਮਿਤ ਕੱਕੜ ਦੀ ਅਦਾਲਤ ਨੇ ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਨਵਜੋਤ ਸਿੱਧੂ ਨੂੰ ਲੁਧਿਆਣਾ ਦੀ ਸੁਮਿਤ ਕੱਕੜ ਦੀ ਅਦਾਲਤ ਨੇ ਨਿੱਜੀ ਤੌਰ ’ਤੇ ਗਵਾਹ ਵਜੋਂ ਅਦਾਲਤ ’ਚ ਤਲਬ ਕਰ ਰੱਖਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੱਟਿਆ ਗਿਆ ਪੰਜਾਬ ਦੇ AAP ਵਿਧਾਇਕ ਦਾ ਚਲਾਨ, ਜਾਣੋ ਪੂਰਾ ਮਾਮਲਾ

ਸਾਬਕਾ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਇਕ ਮਾਮਲੇ ’ਚ ਨਵਜੋਤ ਸਿੰਘ ਸਿੱਧੂ ਨੂੰ ਸੀ. ਜੇ. ਐੱਮ. ਦੀ ਅਦਾਲਤ ਨੇ ਬਤੌਰ ਗਵਾਹ ਅਦਾਲਤ ’ਚ ਤਲਬ ਕੀਤਾ ਹੈ। ਜਿਸ ’ਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਗਵਾਹ ਦੇ ਰੂਪ ’ਚ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।  

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)

ਸਿੱਧੂ ਨੇ ਸੈਸ਼ਨ ਕੋਰਟ ’ਚ ਲਗਾਈ ਪਟੀਸ਼ਨ ਵਿਚ ਉਨ੍ਹਾਂ ਦਾ ਨਾਂ ਗਵਾਹ ਵਜੋਂ ਹਟਾਉਣ ਜਾਂ ਫਿਰ ਵੀਡੀਓ ਕਾਨਫਰੰਸਿੰਗ ਜ਼ਰੀਏ ਉਸ ਤੋਂ ਪੁੱਛਗਿੱਛ ਕਰਨ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਸੀ. ਜੇ. ਐੱਮ. ਸੁਮਿਤ ਕੱਕੜ ਦੀ ਅਦਾਲਤ ਨੇ ਸਿੱਧੂ ਨੂੰ ਅਦਾਲਤ ’ਚ ਪੇਸ਼ ਨਾ ਕੀਤੇ ਜਾਣ ਦਾ ਨੋਟਿਸ ਲੈਂਦੇ ਹੋਏ ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਸਿੱਧੂ ਦੇ 4 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ’ਚ ਬੰਦ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News