ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

Sunday, Sep 14, 2025 - 05:52 PM (IST)

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

ਪਟਿਆਲਾ (ਸੁਖਦੀਪ ਸਿੰਘ ਮਾਨ)- ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ ਨੇ ਜ਼ਿਲ੍ਹੇ ਅੰਦਰ ਫ਼ਸਲਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਹੁਕਮ ਜਾਰੀ ਕੀਤੇ ਹਨ। ਏ. ਡੀ. ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜ਼ਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਕੀਤੇ ਇਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ ਅਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸੀ ਦੇ ਲਾਇਸੈਂਸ ਦਾ ਨਵੀਨੀਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਂਸਮੈਂਟ, ਪਿੰਡ ਵਾਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਨੇ ਜ਼ਿਆਦਾ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਇਹ ਜ਼ਰੂਰੀ ਹੈ ਕਿ ਜਦੋਂ ਕੋਈ ਵਿਅਕਤੀ ਨਵਾਂ ਅਸਲਾ ਲਾਇਸੈਂਸ ਬਣਵਾਉਣ ਲਈ ਜਾਂ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਲਈ ਅਰਜੀ ਪੇਸ਼ ਕਰਦਾ ਹੈ ਤਾਂ ਸਬੰਧਤ ਪ੍ਰਾਰਥੀ/ਲਾਇਸੈਂਸੀ ਦੇ ਮਾਲ ਰਿਕਾਰਡ ਵਿੱਚ ਜੀਰੀ/ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਸਬੰਧੀ ਮਾਲ ਰਿਕਾਰਡ ਦੇ ਇੰਦਰਾਜ ਦੀ ਪੜਤਾਲ ਰਿਪੋਰਟ ਮਾਲ ਅਧਿਕਾਰੀ ਪਾਸੋਂ ਪ੍ਰਾਪਤ ਕੀਤੀ ਜਾਵੇਗੀ। ਰਿਕਾਰਡ ਵਿੱਚ ਜੇਕਰ ਰੈਡ ਐਂਟਰੀ ਦਾ ਇੰਦਰਾਜ ਦਰਜ ਹੋਵੇਗਾ ਤਾਂ ਪ੍ਰਾਰਥੀ, ਅਸਲਾ ਲਾਇਸੈਂਸੀ ਨੂੰ ਧਾਰਾ 14(1) (ਬੀ) (1) (3) ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰਕੇ ਲਾਇਸੈਂਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸਦੀ ਦਰਖਾਸਤ ਰੱਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦਿਹਾਂਤ 'ਤੇ ਪ੍ਰਤਾਪ ਬਾਜਵਾ ਨੇ ਜਤਾਇਆ ਦੁੱਖ਼ (ਵੀਡੀਓ)

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਨੇ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ਵਿੱਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ। ਇਸ ਧੂੰਏ ਕਰਕੇ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਤੋਂ ਬਿਨ੍ਹਾਂ ਧੂੰਏ ਨਾਲ ਜਹਿਰੀਲੀਆਂ ਗੈਸਾਂ ਵੀ ਪੈਦਾ ਹੁੰਦੀਆਂ ਹਨ ਜੋਕਿ ਹੋਰ ਬਿਮਾਰੀਆਂ ਵਿੱਚ ਵਾਧਾ ਕਰਦੀਆਂ ਹਨ।

ਇਹ ਵੀ ਪੜ੍ਹੋ: ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦਿਆਂ CM ਭਗਵੰਤ ਮਾਨ ਦਾ ਐਕਸ਼ਨ

ਇਸ ਧੂੰਏਂ ਕਰਕੇ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਉਪਰ ਵੀ ਬੁਰਾ ਅਸਰ ਪੈਂਦਾ ਹੈ ਤੇ ਅੱਗ ਲੱਗਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ ਤੇ ਖੇਤਾਂ ਵਿੱਚ ਜੈਵਿਕ ਮਾਦਾ ਵੀ ਸੜ ਜਾਂਦਾ ਹੈ, ਜਿਸ ਕਰਕੇ ਜ਼ਮੀਨ ਸੁੱਕੀ ਅਤੇ ਸਖ਼ਤ ਹੋਣ ਨਾਲ ਇਸ ਦੀ ਪਾਣੀ ਸੋਖਣ ਦ ਸਮਰੱਥਾ ਵੀ ਘੱਟ ਜਾਂਦੀ ਹੈ। ਇਸ ਤੋਂ ਬਿਨ੍ਹਾਂ ਤਾਪਮਾਨ ਵਿੱਚ ਵਾਧੇ ਕਰਕੇ ਨਾਈਟ੍ਰੋਜ਼ਨ, ਫਾਸਫੋਰਸ, ਸਲਫ਼ਰ ਪੋਟਾਸ਼ ਵਰਗੇ ਜਰੂਰੀ ਤੱਤ ਵੀ ਖ਼ਤਮ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਇਸ ਲਈ ਫ਼ਸਲਾਂ ਦੇ ਨਾੜ, ਰਹਿੰਦ-ਖ਼ੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਵਿਭਾਗ ਕਰ ਰਿਹੈ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News