ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Monday, Mar 02, 2026 - 03:01 PM (IST)

ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ (ਬਲਜਿੰਦਰ) : ਪਟਿਆਲਾ ਸ਼ਹਿਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ। ਸੂਚਨਾ ਮਿਲਦੇ ਹੀ ਪਟਿਆਲਾ ਪੁਲਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਮਾਰਤ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਮਾਡਲ ਟਾਊਨ ਚੌਕੀ ਦੇ ਇੰਚਾਰਜ ਗੁਰਪਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਈਟੈਕ ਸਕੈਨਰ ਦੀ ਮਦਦ ਨਾਲ ਕਿਸੇ ਵੀ ਅਣਪਛਾਤੀ ਵਸਤੂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੁਖਣਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਸ ਚਲਾਨ 'ਚ ਸਨਸਨੀਖੇਜ਼ ਖ਼ੁਲਾਸਾ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇੰਚਾਰਜ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਪੁਲਸ ਨੂੰ ਧਮਕੀ ਸਬੰਧੀ ਸੂਚਨਾ ਮਿਲੀ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਪੂਰੇ ਡਾਕਖਾਨੇ ਨੂੰ ਖਾਲੀ ਕਰਵਾ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ 'ਚ ਲੇਪਟੋਸਪਾਇਰੋਸਿਸ ਦਾ ਪ੍ਰਕੋਪ, ਦੋ ਦਰਜਨ ਬੱਚੇ ਹੋਏ ਸੰਕਰਮਿਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News