ਪਟਿਆਲਾ ਮੀਡੀਆ ਕਲੱਬ ਵੱਲੋਂ ਪੰਜਾਬ ਕੇਸਰੀ ਅਖ਼ਬਾਰ ਸਮੂਹ ਖ਼ਿਲਾਫ਼ ਧੱਕੇਸ਼ਾਹੀ ਦੀ ਨਿਖੇਧੀ
Sunday, Jan 18, 2026 - 05:56 PM (IST)
ਪਟਿਆਲਾ: ਪਟਿਆਲਾ ਦੇ ਪੱਤਰਕਾਰਾਂ ਦੀ ਪ੍ਰਮੁੱਖ ਜਥੇਬੰਦੀ ਪਟਿਆਲਾ ਮੀਡੀਆ ਕਲੱਬ ਨੇ ਪੰਜਾਬ ਕੇਸਰੀ ਅਖ਼ਬਾਰ ਸਮੂਹ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ ਖਿਲਾਫ ਵੱਡਾ ਹਮਲਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਾਨੂੰਨ ਵਿਵਸਥਾ ਡਗਮਗਾਈ, ਕਾਰੋਬਾਰੀ ਦੇ ਘਰ 'ਤੇ ਚੱਲੀਆਂ ਗੋਲੀਆਂ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਲੱਬ ਦੇ ਪ੍ਰਧਾਨ ਪਰਮੀਤ ਸਿੰਘ, ਚੀਫ ਡਾਇਰੈਕਟਰ ਬਲਜਿੰਦਰ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਇਹ ਵੇਖਣ ਨੂੰ ਮਿਲ ਰਿਹਾ ਹੈ ਕਿ ਅਖ਼ਬਾਰ ਸਮੂਹ ਦੇ ਡਾਇਰੈਕਟਰਾਂ ਸ੍ਰੀ ਅਵਿਨਾਸ਼ ਚੋਪੜਾ ਅਤੇ ਸ੍ਰੀ ਅਮਿਤ ਚੋਪੜਾ ਸਮੇਤ ਹੋਰ ਸਟਾਫ ਮੈਂਬਰਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਸਮੁੱਚੇ ਪੱਤਰਕਾਰ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਨੇ 'ਆਪ' ਸਰਕਾਰ ਨੂੰ ਆਖਿਆ ਕਿ ਉਹ ਇਨ੍ਹਾਂ ਕਾਰਵਾਈਆਂ ’ਤੇ ਤੁਰੰਤ ਰੋਕ ਲਾਉਣ ਅਤੇ ਦਰਜ ਕੀਤੇ ਗਏ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ।
ਇਹ ਵੀ ਪੜ੍ਹੋ-ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
