ਵੱਡੀ ਖ਼ਬਰ : ਪਟਿਆਲਾ ਮੈਡੀਕਲ ਕਾਲਜ 'ਚ 'ਕੋਰੋਨਾ' ਬਲਾਸਟ, DC ਨੇ ਸੱਦੀ ਹੰਗਾਮੀ ਮੀਟਿੰਗ

01/04/2022 9:37:05 AM

ਪਟਿਆਲਾ (ਪਰਮੀਤ, ਰਾਜੇਸ਼) : ਪਟਿਆਲਾ ਮੈਡੀਕਲ ਕਾਲਜ ਵਿਚ ਵੱਡਾ ਕੋਰੋਨਾ ਬਲਾਸਟ ਹੋ ਗਿਆ ਹੈ। ਇੱਥੇ 22 ਰੈਜ਼ੀਡੈਂਟ ਡਾਕਟਰ, 15 ਪੈਰਾ ਮੈਡੀਕਲ ਸਟਾਫ਼ ਤੇ 35 ਦੇ ਕਰੀਬ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗੲ ਹਨ। ਬੀਤੀ ਦੇਰ ਰਾਤ ਇਹ ਕੋਰੋਨਾ ਬਲਾਸਟ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਮੈਡੀਕਲ ਕਾਲਜ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ। ਇਸ ਗੱਲ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਇਹ ਕੋਰੋਨਾ ਕੇਸ ਦੇਰ ਰਾਤ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਕਾਲਜ ਵਿਚ ਕੁੜੀਆਂ ਅਤੇ ਮੁੰਡੇ ਦੋਵਾਂ ਦੇ ਹੋਸਟਲਾਂ ਵਿਚ ਕੇਸ ਪਾਏ ਗਏ ਹਨ। ਹੋਰ ਕੇਸਾਂ ਦੀ ਜਾਂਚ ਲਈ ਕੰਟੈਕਟ ਟ੍ਰੇਸਿੰਗ ਜਾਰੀ ਹੈ। ਇਸ ਦੌਰਾਨ ਹੀ ਖੋਜ ਤੇ ਮੈਡੀਕਲ ਸਿੱਖਿਆ ਮੰਤਰੀ ਰਾਜ ਕੁਮਾਰ ਵੇਰਕਾ ਨੇ ਦੱਸਿਆ ਹੈ ਕਿ ਕਾਲਜ ਵਿਚ 100 ਬੱਚੇ ਪਾਜ਼ੇਟਿਵ ਆਏ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ 'ਸੁਖਨਾ ਝੀਲ' 'ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ

ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਹਾਲਾਤ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਾਇਜ਼ਾ ਲਿਆ ਜਾਵੇਗਾ ਅਤੇ ਹਾਲਾਤ ਨਾਲ ਨਜਿੱਠਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਨੂੰ ਮੁੱਖ ਰੱਖਦਿਆਂ ਪਟਿਆਲਾ ‌ਦੇ ਡੀ. ਸੀ. ਵਲੋਂ ਹੰਗਾਮੀ ਮੀਟਿੰਗ ‌ਸੱਦੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News