ਬੇਸ਼ਰਮੀ ਦੀਆਂ ਹੱਦਾਂ ਪਾਰ: ਦੁਕਾਨ 'ਤੇ ਗਈ ਨਾਬਾਲਗ ਕੁੜੀ ਨਾਲ ਗੈਂਗਰੇਪ, ਵੀਡੀਓ ਬਣਾ ਕੀਤੀ ਵਾਇਰਲ

09/12/2020 5:54:39 PM

ਪਟਿਆਲਾ (ਬਲਜਿੰਦਰ) : ਨਾਬਾਲਗ ਕੁੜੀ ਨਾਲ ਗੈਂਗਰੇਪ ਕਰਨ ਤੋਂ ਬਾਅਦ ਉਸ ਦੀ ਵੀਡੀਓ ਬਣਾਉਣ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਦੋਸ਼ੀਆਂ ਨੇ ਕੁੜੀ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਕੁੜੀ ਨੇ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਦੋਸ਼ੀਆਂ ਵਲੋਂ ਉਸ ਦੀ ਵੀਡੀਓ ਨੂੰ ਵਾਇਰਲ ਕਰ ਦਿੱਤਾ ਗਿਆ। ਤੰਗ ਆਈ ਕੁੜੀ ਨੇ ਥਾਣਾ ਤ੍ਰਿਪੜੀ ਦੀ ਪੁਲਸ ਤੱਕ ਪਹੁੰਚ ਕੀਤੀ। ਪੁਲਸ ਨੇ ਇਸ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: 9 ਕਰੋੜ ਲਈ ਇਸ ਕੁੜੀ ਨੇ ਪ੍ਰੇਮੀ ਅਤੇ ਪਿਤਾ ਤੋਂ ਕਰਾਇਆ ਖ਼ਤਰਨਾਕ ਕੰਮ

ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ 'ਚ ਵਿੱਕੀ, ਰਾਜਨ , ਲੱਖਣ ਸਿੰਘ ਅਤੇ ਨਾਨਕ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਗੋਬਿੰਦ ਨਗਰ ਪਟਿਆਲਾ ਸ਼ਾਮਲ ਹਨ। ਪੀੜਤਾ ਨੇ ਦਿੱਤੀ ਸ਼ਿਕਾਇਤ 'ਚ ਪੁਲਸ ਨੂੰ ਦੱਸਿਆ ਕਿ ਲਗਭਗ ਇਕ ਮਹੀਨਾ ਪਹਿਲਾਂ ਉਹ ਆਪਣੇ ਮੁਹੱਲੇ 'ਚ ਬਣੇ ਨਾਨਕ ਦੇ ਖੋਖੇ 'ਤੇ ਸਾਮਾਨ ਲੈਣ ਗਈ। ਨਾਨਕ ਸਿੰਘ ਨੇ ਉਸ ਨੂੰ ਧੋਖੇ ਨਾਲ ਆਪਣੇ ਘਰ ਦੇ ਅੰਦਰ ਵਾੜ ਲਿਆ ਅਤੇ ਮੇਨ ਗੇਟ ਬੰਦ ਕਰ ਦਿੱਤਾ। ਬਾਅਦ 'ਚ ਵਿੱਕੀ ਨੇ ਉਥੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਰਾਜਨ ਅਤੇ ਨਿਰਜੰਣ ਵੀ ਉਸ ਨਾਲ ਜ਼ਬਰਦਸਤੀ ਕਰਨ ਲੱਗ ਪਏ ਅਤੇ ਉਸ ਨੇ ਰੌਲਾ ਪਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਨੋਂ ਮਾਰਨ ਦੀਆਂ ਧਮਕੀ ਦੇ ਕੇ ਛੱਡ ਦਿੱਤਾ। ਇਸ ਦੌਰਾਨ ਕਥਿਤ ਦੋਸ਼ੀਆਂ ਨੇ ਉਸ ਦੀ ਵੀਡੀਓ ਵੀ ਬਣਾ ਲਈ। ਬਾਅਦ 'ਚ ਉਹ ਉਸ ਨੂੰ ਆਉਂਦੇ-ਜਾਂਦੇ ਤੰਗ-ਪਰੇਸ਼ਾਨ ਅਤੇ ਬਲੈਕਮੇਲ ਕਰਨ ਲੱਗ ਪਏ।

ਇਹ ਵੀ ਪੜ੍ਹੋ: ਵੱਡੀ ਵਾਰਦਾਤ : ਤੇਜ਼ਧਾਰ ਹਥਿਆਰਾਂ ਨਾਲ 50 ਦੇ ਕਰੀਬ ਵਿਅਕਤੀਆਂ ਨੇ ਨੌਜਵਾਨ 'ਤੇ ਕੀਤਾ ਹਮਲਾ

ਐੱਸ. ਐੱਚ. ਓ. ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਇਹ ਵੀਡੀਓ ਵਾਇਰਲ ਵੀ ਕਰ ਦਿੱਤੀ। ਪੁਲਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Baljeet Kaur

This news is Content Editor Baljeet Kaur