ਅਫ਼ਸੋਸਜਨਕ ਖ਼ਬਰ: ਪਟਿਆਲਾ ਮੋਰਚੇ ਦੌਰਾਨ ਭੂੰਦੜ ਦੀ ਮਜ਼ਦੂਰ ਬੀਬੀ ਦੀ ਮੌਤ

Tuesday, Aug 10, 2021 - 11:00 AM (IST)

ਅਫ਼ਸੋਸਜਨਕ ਖ਼ਬਰ: ਪਟਿਆਲਾ ਮੋਰਚੇ ਦੌਰਾਨ ਭੂੰਦੜ ਦੀ ਮਜ਼ਦੂਰ ਬੀਬੀ ਦੀ ਮੌਤ

ਬਾਲਿਆਂਵਾਲੀ (ਸ਼ੇਖਰ): ਸੱਤ ਮਜ਼ਦੂਰ ਜਥੇਬੰਦੀਆਂ ਵੱਲੋਂ ਪਟਿਆਲਾ ਲਾਏ ਦੋ ਰੋਜ਼ਾ ਮੋਰਚੇ ਦੌਰਾਨ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਮਜ਼ਦੂਰ ਬੀਬੀ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੀਬੀ ਦੀ ਪਛਾਣ ਗੁਰਤੇਜ ਕੌਰ (63) ਪਤਨੀ ਗੇਜਾ ਸਿੰਘ ਵਾਸੀ ਪਿੰਡ ਭੂੰਦੜ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, 2 ਮਹੀਨੇ ਬਾਅਦ ਹੋਣਾ ਸੀ ਵਿਆਹ

ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਦੱਸਿਆ ਬੀਤੀ ਰਾਤ ਕਰੀਬ 10.30 ਵਜੇ ਮਜ਼ਦੂਰ ਬੀਬੀ ਦੀ ਸਿਹਤ ਵਿਗੜ ਗਈ, ਜਿਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਇਲਾਜ ਲਈ ਲੈ ਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਉਨ੍ਹਾਂ ਦੋਸ਼ ਲਾਇਆ ਕਿ ਵਾਅਦੇ ਅਨੁਸਾਰ ਪ੍ਰਸ਼ਾਸਨ ਨੇ ਮੈਡੀਕਲ ਸੁਵਿਧਾ ਅਤੇ ਐਂਬੂਲੈਂਸ ਦਾ ਪ੍ਰਬੰਧ ਨਹੀਂ ਕੀਤਾ ਜਿਸ ਕਾਰਨ ਬੀਬੀ ਦੀ ਮੌਤ ਹੋਈ ਹੈ।ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰ ਬੀਬੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜ੍ਹਿਆ ਮੁਕੰਮਲ ਕਰਜ਼ਾ ਮੁਆਫ਼ ਕੀਤਾ ਜਾਵੇ।

ਇਹ ਵੀ ਪੜ੍ਹੋ :  ਫਰੀਦਕੋਟ ’ਚ ਸ਼ਰੇਆਮ ਗੁੰਡਾਗਰਦੀ, ਕੁੱਝ ਮੁੰਡਿਆਂ ਵਲੋਂ ਵਿਦਿਆਰਥੀ ’ਤੇ ਰਾਡਾਂ ਨਾਲ ਕੀਤਾ ਹਮਲਾ (ਤਸਵੀਰਾਂ)


author

Shyna

Content Editor

Related News