ਭਾਰਤ ਬੰਦ ਦੇ ਮੱਦੇਨਜ਼ਰ ਪੀ. ਆਰ. ਟੀ. ਸੀ ਨੇ ਬੱਸਾਂ ਨਾ ਚਲਾਉਣ ਦਾ ਲਿਆ ਫੈਸਲਾ

Sunday, Apr 01, 2018 - 07:03 PM (IST)

ਪਟਿਆਲਾ (ਇੰਦਰਜੀਤ ਬਕਸ਼ੀ) : ਸੁਪਰੀਮ ਕੋਰਟ ਦੇ ਐੱਸ. ਸੀ. ਐੱਸ. ਟੀ. ਐਕਟ ਮਾਮਲੇ ਦੇ ਵਿਰੋਧ 'ਚ ਭਾਰਤ ਬੰਦ ਦੇ ਮੱਦੇਨਜ਼ਰ ਕੱਲ ਪੀ. ਆਰ. ਟੀ. ਸੀ ਵੱਲੋਂ ਬੱਸਾਂ ਨਾ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲ, ਕਾਲਜ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਬੋਰਡ ਨੇ ਸੋਮਵਾਰ ਨੂੰ ਹੋਣ ਵਾਲੇ ਇਮਤਿਹਾਨਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ।


Related News