ਪਟਿਆਲਾ ਪੁਲਸ ਹੋਈ ਚੌਕਸ, ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ
Saturday, Nov 28, 2020 - 12:51 PM (IST)
ਪਟਿਆਲਾ (ਬਲਜਿੰਦਰ) : ਕੋਰੋਨਾ ਲਾਗ ਦੀ ਬੀਮਾਰੀ ਦੁਬਾਰਾ ਵਧਣ ਤੋਂ ਬਾਅਦ ਪਟਿਆਲਾ ਪੁਲਸ ਨੇ ਫਿਰ ਤੋਂ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਲੀਲਾ ਭਵਨ ਵਿਖੇ ਨਾਕਾਬੰਦੀ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਅਤੇ ਜਨਤਕ ਥਾਵਾਂ ‘ਤੇ ਮਾਸਕ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਿੱਥੇ ਵਾਹਨ ਚਲਾਉਂਦੇ ਹੋਏ ਲੋਕਾਂ ਦੀ ਲਾਪਰਵਾਹੀ ਦਿਖਾਈ ਦਿੱਤੀ, ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।
ਪੁਲਸ ਨੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ। ਇੱਥੇ ਇਹ ਦੱਸਣਯੋਗ ਹੈ ਕਿ ਪਟਿਆਲਾ ਵਿਖੇ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਜਿਸ ਦੇ ਕਾਰਨ ਜਿੱਥੇ ਸਿਹਤ ਮਹਿਕਮੇ ਵੱਲੋਂ ਕਾਫੀ ਜ਼ਿਆਦਾ ਚੌਕਸੀ ਵਰਤੀ ਜਾ ਰਹੀ ਹੈ, ਉੱਥੇ ਹੀ ਪੁਲਸ ਮਹਿਕਮੇ ਵੱਲੋਂ ਸਖ਼ਤੀ ਵੀ ਕੀਤੀ ਗਈ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫ਼ਿਊ ਵੀ ਲਾਗੂ ਕੀਤਾ ਜਾ ਰਿਹਾ ਹੈ।