ਵਾਇਰਲ ਆਡੀਓ ਦੇ ਮਾਮਲੇ ''ਚ ਸੁਖਬੀਰ ਬਾਦਲ ਸਣੇ ਇਨ੍ਹਾਂ ਲੋਕਾਂ ਨੂੰ ਸੰਮਨ ਜਾਰੀ, ਬਿਆਨ ਦਰਜ ਕਰਵਾਉਣ ਦੇ ਆਦੇਸ਼
Sunday, Dec 07, 2025 - 10:09 AM (IST)
ਪਟਿਆਲਾ (ਬਲਜਿੰਦਰ) : ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ ’ਚ ਪਟਿਆਲਾ ਪੁਲਸ ਦੀ ਵਾਇਰਲ ਹੋਈ ਆਡੀਓ ਦੀ ਜਾਂਚ ਪੰਜਾਬ ਸਰਕਾਰ ਨੇ ਇਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਏ. ਡੀ. ਜੀ. ਪੀ. ਦੀ ਅਗਵਾਈ ਹੇਠ ਕੀਤਾ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਇਸ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੈਂਬਰ ਕੋਰ ਕਮੇਟੀ ਅਤੇ ਚੀਫ ਸਪੋਕਸਪਰਸਨ ਅਤੇ ਪ੍ਰਧਾਨ ਲੀਗਲ ਵਿੰਗ ਸ਼੍ਰੋਮਣੀ ਅਕਾਲੀ ਦਲ ਨੂੰ ਸੰਮਨ ਜਾਰੀ ਕਰ ਕੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ।
ਪੜ੍ਹੋ ਇਹ ਵੀ - ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ 'ਤੇ ਲੱਗੇਗਾ ਵੱਡਾ ਝਟਕਾ
ਇਸ ਸਬੰਧ ਵਿਚ ਪਟਿਆਲਾ ਪੁਲਸ ਵੱਲੋਂ ਥਾਣਾ ਸਾਈਬਰ ਪਟਿਆਲਾ ਵਿਚ ਐੱਫ. ਆਈ. ਆਰ. ਨੰ-52 ਮਿਤੀ 4 ਦਸੰਬਰ 2025 ਦਰਜ ਕੀਤੀ ਹੈ। ਇਹ ਆਡੀਓ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਨਿੱਜੀ ਸ਼ੋਸਲ ਮੀਡੀਆ ਅਕਾਊਂਟ ’ਤੇ ਅਪਲੋਡ ਕੀਤਾ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਇਸ ਮਾਮਲੇ ’ਚ ਪੰਜਾਬ ਚੌਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਸੀ ਅਤੇ ਇਕ ਪੀ. ਆਈ. ਐੱਲ. ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੀ ਪਾਈ ਹੋਈ, ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਣੀ ਹੈ। ਇਸ ਆਡੀਓ ’ਚ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਕੋਈ ਕਈ ਤਰ੍ਹਾਂ ਦੇ ਨਿਰਦੇਸ਼ ਦਿੰਦੇ ਹੋਏ ਸੁਣਾਈ ਦਿੰਦੇ ਹਨ ਅਤੇ ਹੁਣ ਸਰਕਾਰ ਵੱਲੋਂ ਇਸ ਦੀ ਜਾਂਚ ਲਈ ਜਿਹੜੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਗਈ ਹੈ, ਉਸ ਵੱਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ - ਨਵੇਂ ਸਾਲ ਤੋਂ ਪਹਿਲਾਂ ਦਿਖਾਈ ਦੇਣ ਇਹ ਸੰਕੇਤ ਤਾਂ ਸਮਝੋ ਸ਼ੁੱਭ ਤੇ ਚੰਗੀ ਕਿਸਮਤ ਵਾਲਾ ਹੋਵੇਗਾ ਸਾਲ 2026!
ਕੀ ਹੈ ਮਾਮਲਾ
ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਕੀਤੇ ਗਏ ਇਸ ਆਡੀਓ ਵਿਚ ਦੋਸ਼ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਆਖ ਰਹੇ ਹਨ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਰਿਟਰਨਿੰਗ ਅਫ਼ਸਰ ਤੱਕ ਨਾ ਪਹੁੰਚ ਸਕਣ। ਆਡੀਓ ਵਾਇਰਲ ਹੋਣ ਦੇ ਨਾਲ ਹੀ ਰਾਜਨੀਤਕ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸਨੂੰ ਗੰਭੀਰ ਮਾਮਲਾ ਵਜੋਂ ਦੇਖਦੇ ਹੋਏ ਰਾਜ ਚੋਣ ਕਮਿਸ਼ਨ ਕੋਲ ਸੱਤਾ ਦੀ ਅਧਿਕਾਰਿਕ ਸ਼ਿਕਾਇਤ ਦਰਜ ਕਰਵਾਈ ਹੈ। ਅਕਾਲੀ ਦਲ ਦਾ ਦਾਅਵਾ ਹੈ ਕਿ ਐੱਸਐੱਸਪੀ ਵਰੁਣ ਸ਼ਰਮਾ ਵਿਰੋਧੀ ਪਾਰਟੀਆਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖਣ ਅਤੇ ਸੱਤਾ ਪੱਖ ਨੂੰ ਫਾਇਦਾ ਪਹੁੰਚਾਉਣ ਦੇ ਹੁਕਮ ਦੇ ਰਹੇ ਹਨ।
ਪੜ੍ਹੋ ਇਹ ਵੀ - ਫਿਰ ਗਰਭਵਤੀ ਹੋਈ ਸੀਮਾ ਹੈਦਰ! 6ਵੀਂ ਵਾਰ ਬਣੇਗੀ ਮਾਂ, ਯੂਟਿਊਬ 'ਤੇ ਕਿਹਾ ਹੁਣ ਅਸੀਂ...
