ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਇਆ ਪੰਜਾਬ ਦਾ ਇਕ ਹੋਰ ਜਵਾਨ

Tuesday, Jul 07, 2020 - 05:02 PM (IST)

ਪਟਿਆਲਾ (ਪਰਮੀਤ):  ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ '24 ਪੰਜਾਬ ਰੈਜੀਮੈਂਟ' ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਸ. ਅਵਤਾਰ ਸਿੰਘ, ਕਸ਼ਮੀਰ ਵਿਖੇ ਕਸ਼ਮੀਰੀ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਸ਼ਮੀਰੀ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਇਆ। 

ਇਹ ਵੀ ਪੜ੍ਹੋਂ : ਵਕਤ ਦੀ ਪਈ ਮਾਰ : ਪਹਿਲਾਂ ਪਤਨੀ ਦੀ ਹੋਈ ਮੌਤ, ਹੁਣ ਕਮਰੇ 'ਚ ਇਕ ਹੀ ਪੱਖੇ ਨਾਲ ਝੂਲਦੇ ਮਿਲੇ ਮਾਂ-ਪੁੱਤ

ਇਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਪਰ ਇਸ ਦੌਰਾਨ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਮੰਗਲਵਾਰ ਤੜਕੇ ਪੁਲਵਾਮਾ ਦੇ ਗੋਸੂ ਪਿੰਡ 'ਚ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਦਸਤਿਆਂ ਨੇ ਪਿੰਡ ਤੋਂ ਬਾਹਰ ਨਿਕਲਣ ਦੇ ਸਾਰੇ ਮਾਰਗਾਂ ਨੂੰ ਸੀਲ ਕਰਨ ਤੋਂ ਬਾਅਦ ਸ਼ੱਕੀ ਇਲਾਕੇ ਵੱਲ ਵਧਣਾ ਸ਼ੁਰੂਕੀਤਾ, ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਜਵਾਨਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋਂ : ਸਾਊਦੀ ਅਰਬ 'ਚ ਪੰਜਾਬੀ ਦੀ ਸ਼ੱਕੀ ਹਲਾਤਾਂ ਵਿਚ ਮੌਤ


Baljeet Kaur

Content Editor

Related News