ਪਟਿਆਲਾ : 'ਪੰਜਾਬ ਬੰਦ' ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਦੋਵੇਂ ਗੇਟਾਂ ਨੂੰ ਲਾਏ ਤਾਲੇ

Tuesday, Aug 13, 2019 - 11:10 AM (IST)

ਪਟਿਆਲਾ : 'ਪੰਜਾਬ ਬੰਦ' ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਦੋਵੇਂ ਗੇਟਾਂ ਨੂੰ ਲਾਏ ਤਾਲੇ

ਪਟਿਆਲਾ (ਬਲਜਿੰਦਰ)—ਸੁਮੱਚੇ ਪੰਜਾਬ ਦੀ ਤਰ੍ਹਾਂ ਪਟਿਆਲਾ 'ਚ ਵੀ ਅੱਜ ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵਲੋਂ ਵਿਦਿਅਕ ਅਦਾਰੇ ਬੰਦ ਕਰਨ ਦੇ ਐਲਾਨ ਕਾਰਨ ਸਰਕਾਰੀ ਸਕੂਲ ਪੂਰਨ ਤੌਰ 'ਤੇ ਬੰਦ ਹਨ ਪਰ ਕੁਝ ਪ੍ਰਾਈਵੇਟ ਸਕੂਲ ਆਮ ਦੀ ਤਰ੍ਹਾਂ ਖੁੱਲ੍ਹੇ ਹਨ।

PunjabKesari

ਅੱਜ ਸਵੇਰੇ 10 ਵਜੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਪੰਜਾਬੀ ਯੂਨੀਵਰਸਿਟੀ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਸੇ ਵੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਸ਼ਹਿਰ 'ਚ ਵੀ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੋਂ ਤੱਕ ਪੰਜਾਬ ਬੰਦ ਦਾ ਸਵਾਲ ਹੈ ਤਾਂ ਬਾਜ਼ਾਰਾਂ 'ਚ ਵੱਡੀ ਗਿਣਤੀ 'ਚ ਦੁਕਾਨਾਂ ਬੰਦ ਨਜ਼ਰ ਆਈਆਂ। ਦੂਜੇ ਪਾਸੇ ਪ੍ਰਸ਼ਾਸਨ ਵਲੋਂ ਹਰ ਪਾਸੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

PunjabKesari


author

Shyna

Content Editor

Related News