ਪਟਿਆਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਲੜਕੀ ਦੀ ਮੌਤ
Tuesday, Sep 18, 2018 - 11:03 AM (IST)

ਰਾਜਪੁਰਾ(ਬਲਜਿੰਦਰ)— ਪਟਿਆਲਾ ਦੇ ਰਾਜਪੁਰਾ ਰੋਡ 'ਤੇ ਭਿਆਨਕ ਸੜਕ ਹਾਦਸੇ ਵਿਚ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਐਕਟਿਵਾ ਅਤੇ ਟਾਟਾ 407 ਦੇ ਆਪਸ ਵਿਚ ਟਕਰਾਉਣ ਕਾਰਨ ਵਾਪਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਐਕਟਿਵਾ 'ਤੇ 2 ਲੜਕੀਆਂ ਸਵਾਰ ਸਨ, ਜਿਨ੍ਹਾਂ ਵਿਚੋਂ 1 ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ ਦੂਜੀ ਲੜਕੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਪ੍ਰੀਤੀ ਉਮਰ 20 ਸਾਲ ਦੇ ਰੂਪ ਵਿਚ ਹੋਈ ਹੈ।