ਪਟਿਆਲਾ ’ਚ ਵਾਰਦਾਤ : ਪੇਪਰ ਦੇ ਕੇ ਸਕੂਲ ਤੋਂ ਬਾਹਰ ਨਿਕਲੇ ਨੌਜਵਾਨ ’ਤੇ ਕਾਤਲਾਨਾ ਹਮਲਾ (ਤਸਵੀਰਾਂ)
Sunday, Dec 19, 2021 - 02:32 PM (IST)
ਪਟਿਆਲਾ (ਇੰਦਰਜੀਤ ਸਿੰਘ ਬਖ਼ਸ਼ੀ) - ਪਟਿਆਲਾ ਦੇ ਸਰਕਾਰ ਸਕੂਲ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਪੇਪਰ ਦੇ ਸਕੂਲ ਤੋਂ ਬਾਹਰ ਆ ਰਹੇ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਨੇ ਕੁੱਟ ਦਿੱਤਾ। ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਅਤੇ ਉਸ ਨੂੰ ਸੱਟਾ ਮਾਰਿਆ, ਜਿਸ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਹਰਨੂਰ ਦੀ ਕੁੱਟਮਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਪੁਲਸ ਅਧਿਕਾਰੀ ਨੇ ਕਿਹਾ ਕਿ ਹਰਨੂਰ ਨਾਮ ਦਾ ਇਹ ਨੌਜਵਾਨ ਸਕੂਲ ’ਚੋਂ ਹਿਸਟਰੀ ਦਾ ਪੇਪਰ ਦੇ ਕੇ ਬਾਹਰ ਆ ਰਿਹਾ ਸੀ। ਇਸ ਦੌਰਾਨ ਸਕੂਲ ਦੇ ਬਾਹਰ ਖੜ੍ਹੇ ਕੁਝ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਸ ਨੇ 395 ਦਾ ਮੁਕੱਦਮਾ ਦਰਜ ਕਰ ਦਿੱਤਾ ਅਤੇ ਇਸ ਮਾਮਲੇ ਦੀ ਪੂਰੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਪੁਲਸ ਨੇ ਦੱਸਿਆ ਕਿ ਇਸ ਕੁੱਟਮਾਰ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ 4 ਨੌਜਵਾਨਾਂ ਸਣੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ: ਸੂਬੇ ’ਚ ਹਾਈ ਅਲਰਟ ਜਾਰੀ, ਗ੍ਰਹਿ ਮੰਤਰੀ ਨੇ ਮੰਗੀ ਰਿਪੋਰਟ
ਇਸ ਮੌਕੇ ਪੀੜਤ ਹਰਨੂਰ ਦੀ ਭੈਣ ਨੇ ਕਿਹਾ ਕਿ ਉਸ ਦਾ ਭਰਾ ਜਦੋਂ ਪੇਪਰ ਦੇ ਕੇ ਸਕੂਲ ਤੋਂ ਬਾਹਰ ਆਇਆ ਤਾਂ ਕੁਝ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਗੰਭੀਰ ਹਾਲਤ ਹੋਣ ਕਰਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਹੁਣ ਉਹ ਜ਼ੇਰੇ ਇਲਾਜ ਹੈ। ਪੀੜਤ ਪਰਿਵਾਰ ਨੇ ਪੁਲਸ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਇਨਸਾਫ ਦੀ ਗੁਹਾਰ ਲਗਾਈ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ