ਵੱਡੀ ਵਾਰਦਾਤ: ਪਟਿਆਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਕਾਂਗਰਸੀ ਸਰਪੰਚ
Wednesday, May 06, 2020 - 06:39 PM (IST)

ਪਟਿਆਲਾ (ਬਲਜਿੰਦਰ): ਪਟਿਆਲਾ ਦੇ ਨੇੜੇ ਪੈਂਦੇ ਪਿੰਡ ਪਸਿਆਣਾ 'ਚ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ (32) ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਭੁਪਿੰਦਰ ਸਿੰਘ 'ਤੇ ਬੀਤੀ ਰਾਤ ਪਿੰਡ 'ਚ ਹੀ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਸਰਪੰਚ 'ਤੇ ਦੋ ਦਰਜਨ ਤੋਂ ਵੱਧ ਵਾਰ ਕੀਤੇ ਗਏ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋਇਆ। ਦੇਰ ਰਾਤ ਉਸ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਮੋਗਾ 'ਚ 'ਕੋਰੋਨਾ' ਦਾ ਕਹਿਰ ਜਾਰੀ, 17 ਨਵੇਂ ਮਾਮਲੇ ਆਏ ਸਾਹਮਣੇ
ਸਰਪੰਚ ਭੁਪਿੰਦਰ ਸਿੰਘ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ. ਭੇਜ ਦਿੱਤਾ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨੂੰ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਫਿਲਹਾਲ ਥਾਣਾ ਪਸਿਆਣਾ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸਰਪੰਚ ਭੁਪਿੰਦਰ ਸਿੰਘ 'ਤੇ ਇਹ ਹਮਲਾ ਪੁਰਾਣੀ ਰੰਜਿਸ਼ ਤਹਿਤ ਕੀਤਾ ਗਿਆ ਹੈ ਅਤੇ ਕਰੀਬ ਇਕ ਮਹੀਨਾ ਪਹਿਲਾਂ ਵੀ ਉਸ 'ਤੇ ਜਾਨਲੇਵਾ ਹਮਲਾ ਹੋਇਆ ਸੀ।
ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਏ ਦੇ ਜੇਲ ਵਿਚਲੇ ਸਾਥੀਆਂ ਦਾ ਭਲਕੇ ਹੋਵੇਗਾ ਕੋਰੋਨਾ ਟੈਸਟ