ਪਟਿਆਲਾ: ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ ਦਾ ਮਾਮਲਾ ਗਰਮਾਇਆ
Wednesday, Oct 02, 2019 - 04:27 PM (IST)
ਪਟਿਆਲਾ (ਬਖਸ਼ੀ)—ਬੀਤੇ ਦਿਨ ਪਟਿਆਲਾ 'ਚ ਹੋਈ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੁਲਸ ਵਲੋਂ ਮਕਾਨ ਮਾਲਕ 'ਤੇ ਪਰਚਾ ਦਰਜ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਫੜ੍ਹ ਲਿਆ ਜਾਵੇਗਾ। ਦੱਸਣਯੋਗ ਹੈ ਕਿ ਪਟਿਆਲਾ 'ਚ ਗੁਰਬਖਸ਼ ਕਾਲੋਨੀ 'ਚ ਮਕਾਨ ਮਾਲਕ ਵਲੋਂ ਅੰਮ੍ਰਿਤਧਾਰੀ ਕਿਰਾਏਦਾਰ ਦੀ ਨਾ ਸਿਰਫ ਕੁੱਟਮਾਰ ਕੀਤੀ ਗਈ, ਸਗੋਂ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਸੀ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ੍ਹ ਕੇ ਘਸੀਟਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਸਿੱਖ ਸੰਸਥਾ ਦੇ ਨੁਮਾਇੰਦਿਆਂ ਵਲੋਂ ਐੱਸ.ਪੀ. ਸਿਟੀ ਨੂੰ ਇਸ ਮਾਮਲੇ ਬਾਰੇ ਜਾਣੂੰ ਕਰਵਾ ਕੇ ਇਕ ਮੰਗ ਪੱਤਰ ਦਿੱਤਾ ਗਿਆ।