ਪਟਿਆਲਾ ਤੋਂ ''ਆਪ'' ਉਮੀਦਵਾਰ ਨੇ ਸਟਰਾਂਗ ਰੂਮ ਦੀ ਸੁਰੱਖਿਆ ''ਤੇ ਚੁੱਕੇ ਸਵਾਲ
Tuesday, Feb 22, 2022 - 04:27 PM (IST)
ਪਟਿਆਲਾ (ਇੰਦਰਜੀਤ) : ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਕੋਹਲੀ ਨੇ ਬੀਤੀ ਰਾਤ ਇਕ ਵੀਡੀਓ ਵਾਇਰਲ ਕੀਤੀ। ਇਸ ਵੀਡੀਓ 'ਚ ਉਨ੍ਹਾਂ ਨੇ ਇੱਥੇ ਮਹਿੰਦਰਾ ਕਾਲਜ 'ਚ ਬਣੇ ਸਟਰਾਂਗ ਰੂਮ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇੱਥੇ ਸੁਰੱਖਿਆ ਦਾ ਕੋਈ ਬੰਦੋਬਸਤ ਨਹੀਂ ਹੈ ਅਤੇ ਨਾ ਹੀ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ। ਇਸ ਤੋਂ ਇਲਾਵਾ ਲਾਈਟਾਂ ਦਾ ਵੀ ਕੋਈ ਪ੍ਰਬੰਧ ਨਹੀਂ ਹੈ ਅਤੇ ਹਰ ਪਾਸੇ ਹਨ੍ਹੇਰਾ ਛਾਇਆ ਹੋਇਆ ਹੈ।
ਇਸ ਪੂਰੇ ਮਾਮਲੇ ਬਾਰੇ ਪਟਿਆਲਾ ਚੋਣ ਕਮਿਸ਼ਨ ਦੇ ਅਧਿਕਾਰੀ ਅਤੇ ਐੱਸ. ਡੀ. ਐੱਮ. ਅਤੇ ਪਟਿਆਲਾ ਪੁਲਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇੱਥੇ ਸਭ ਕੁੱਝ ਸਹੀ ਹੈ ਅਤੇ ਸੁਰੱਖਿਆ, ਸੀ. ਸੀ. ਟੀ. ਵੀ. ਕੈਮਰੇ ਅਤੇ ਲਾਈਟਾਂ ਦਾ ਪੂਰਾ ਪ੍ਰਬੰਧ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਮੀਦਵਾਰ ਨੂੰ ਇਸ ਤਰ੍ਹਾਂ ਦੀ ਵੀਡੀਓ ਵਾਇਰਲ ਨਹੀਂ ਕਰਨੀ ਚਾਹੀਦੀ ਸੀ। ਇਸ ਮੌਕੇ ਕਾਂਗਰਸ ਅਤੇ ਅਕਾਲੀ ਦਲ ਵਰਕਰਾਂ ਨੇ ਵੀ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਸੁਰੱਖਿਆ ਦੇ ਬੰਦੋਬਸਤ 'ਤੇ ਸੁਤੰਸ਼ਟੀ ਪ੍ਰਗਟ ਕੀਤੀ।