ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਸਾਰਾ ਪਿੰਡ (ਤਸਵੀਰਾਂ)

Thursday, Jun 18, 2020 - 08:16 PM (IST)

ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਸਾਰਾ ਪਿੰਡ (ਤਸਵੀਰਾਂ)

ਪਟਿਆਲਾ (ਪਰਮੀਤ)— ਹਲਕਾ ਘਨੌਰ ਦੇ ਸ਼ਹੀਦ ਹੋਏ ਮਨਦੀਪ ਸਿੰਘ ਨੂੰ ਅੱਜ ਉਨ੍ਹਾਂ ਦੇ ਪਿੰਡ ਵਿਖੇ ਅੰਤਿਮ ਵਿਦਾਈ ਦਿੱਤੀ ਗਈ ਹੈ। ਦੱਸ ਦੇਈਏ ਕਿ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੀਲ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਬ ਸੂਬੇਦਾਰ ਮਨਦੀਪ ਸਿੰਘ ਭਾਰਤ-ਚੀਨ ਸਰਹੱਦ 'ਤੇ ਗਲਵਾਨ ਘਾਟੀ ਵਿਖੇ ਗੁਆਂਢੀ ਮੁਲਕ ਚੀਨ ਦੀ ਫ਼ੌਜ ਨਾਲ ਹੋਈ ਮੁੱਠਭੇੜ 'ਚ ਸ਼ਹੀਦ ਹੋ ਗਏ ਸਨ।

PunjabKesari

ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਕਰੀਬ 12 ਵਜੇ ਚੰਡੀਗੜ੍ਹ ਪਹੁੰਚੀ, ਜਿੱਥੋਂ ਉਨ੍ਹਾਂ ਦੇ ਜੱਦੀ ਪਿੰਡ ਸੀਲ ਲਿਆਂਦੀ ਗਈ ਸੀ। ਜਿਵੇਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਸੀਲ 'ਚ ਪਹੁੰਚੀ ਤਾਂ ਸਾਰਾ ਪਿੰਡ 'ਚ ਮਾਹੌਲ ਗ਼ਮਗੀਨ ਹੋ ਗਿਆ। ਚਾਰੋਂ ਪਾਸੇ ਚੀਕ-ਚਿਹਾੜਾ ਮਚ ਗਿਆ। ਰੋਂਦੇ ਪਰਿਵਾਰ ਨੂੰ ਦੇਖ ਕੇ ਹਰ ਕਿਸੇ ਦੀ ਅੱਖ ਨਮ ਸੀ। ਉਨ੍ਹਾਂ ਦੇ ਜੱਦੀ ਪਿੰਡ 'ਚ ਮਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸ਼ਹੀਦ ਜਵਾਨ ਨੂੰ 12 ਸਾਲਾਂ ਪੁੱਤ ਜੋਬਨਪ੍ਰੀਤ ਨੇ ਅੰਤਿਮ ਵਿਦਾਈ ਦਿੱਤੀ।

PunjabKesari

ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀਆਂ ਨੇ ਭਾਰਤ-ਚੀਨ ਸਰਹੱਦ 'ਤੇ ਗਲਵਾਨ ਘਾਟੀ ਵਿਖੇ ਚੀਨ ਦੀ ਫ਼ੌਜ ਨਾਲ ਹੋਈ ਮੁੱਠਭੇੜ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ 'ਤੇ ਲਿਪਟਿਆ ਤਿਰੰਗਾ ਝੰਡਾ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਪ੍ਰੀਤ ਕੌਰ ਅਤੇ ਬੇਟਾ ਜੋਬਨਪ੍ਰੀਤ ਸਿੰਘ ਨੂੰ ਸੌਂਪਿਆ।

PunjabKesari

ਸੂਬੇਦਾਰ ਦੀ ਮਾਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਕਿਹਾ ਬੁਢਾਪੇ ਦਾ ਸਹਾਰਾ ਸੀ ਮਨਦੀਪ
ਸ਼ਹੀਦ ਦੀ 65 ਸਾਲਾ ਮਾਤਾ ਸ਼ਕੁੰਤਲਾ ਨੇ ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਪੁੱਤਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਆਪਣੀ ਜਾਨ ਦੇਸ਼ ਦੇ ਲੇਖੇ ਲਾ ਗਿਆ ਹੈ। ਸ਼ਹੀਦ ਦੀ ਪਤਨੀ ਗੁਰਦੀਪ ਕੌਰ ਨੇ ਰੋਂਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਸ ਦੀ ਮਨਦੀਪ ਸਿੰਘ ਨਾਲ ਗੱਲ ਹੋਈ ਸੀ ਪਰ ਹੁਣ ਉੱਥੇ ਸੰਪਰਕ ਨਾ ਹੋਣ ਕਰਕੇ ਗੱਲ ਨਹੀਂ ਸੀ ਹੋ ਸਕੀ ਅਤੇ ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ 'ਤੇ ਉਨ੍ਹਾਂ ਨੂੰ ਬਿਲਕੁਲ ਵੀ ਯਕੀਨ ਨਹੀਂ ਹੋ ਰਿਹਾ ਹੈ। ਜਦੋਂਕਿ ਸ਼ਹੀਦ ਦੇ ਦੋਵੇਂ ਬੱਚਿਆਂ 12 ਸਾਲਾ ਜੋਬਨਪ੍ਰੀਤ ਸਿੰਘ ਅਤੇ 15 ਸਾਲਾ ਮਹਿਕਪ੍ਰੀਤ ਕੌਰ ਦੀ ਰੋਂਦੇ ਹੋਏ ਆਵਾਜ ਵੀ ਨਹੀਂ ਸੀ ਨਿਕਲ ਰਹੀ।

PunjabKesari

ਪੰਜਾਬ ਦੇ ਚਾਰ ਸਿੱਕਾਂ ਨੇ ਚੀਨੀ ਝੜਪ ਦੌਰਾਨ ਦਿੱਤੀ ਸੀ ਸ਼ਹਾਦਤ 
ਸ਼ਹੀਦ ਸੂਬੇਦਾਰ ਮਨਦੀਪ ਸਿੰਘ 20 ਮਾਰਚ 1980 ਨੂੰ ਫ਼ੌਜ ’ਚ ਭਰਤੀ ਹੋਏ ਸਨ। ਉਹ ਤਾਲਾਬੰਦੀ ਕਰਕੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਪਰਤੇ ਸਨ। ਇਥੇ ਦੱਸ ਦੱਈਏ ਕਿ 15 ਜੂਨ ਨੂੰ ਚੀਨ ਅਤੇ ਭਾਰਤ ਵਿਚਾਲੇ ਹੋਏ ਹਿੰਸਕ ਝੜਪ ਦੌਰਾਨ ਪੰਜਾਬ ਦੇ ਚਾਰ ਲਾਲ ਸ਼ਹੀਦ ਹੋ ਗਏ ਸਨ ਜਦਕਿ ਕੁੱਲ 20 ਜਵਾਨ ਸ਼ਹੀਦ ਹੋਏ ਹਨ।

PunjabKesari

ਪੰਜਾਬ ਦੇ ਜਿਹੜੇ ਚਾਰ ਜਵਾਨ ਸ਼ਹੀਦ ਹੋਏ ਸਨ, ਉਨ੍ਹਾਂ ’ਚ ਸੰਗਰੂਰ ਦਾ ਗੁਰਵਿੰਦਰ ਸਿੰਘ (22), ਮਾਨਸਾ ਦਾ ਸਿਪਾਹੀ ਗੁਰਤੇਜ ਸਿੰਘ (22), ਗੁਰਦਾਸਪੁਰ ਦਾ ਨਾਇਬ ਸੂਬੇਦਾਰ ਸਤਨਾਮ ਸਿੰਘ (42) ਅਤੇ ਪਟਿਆਲਾ ਦਾ ਮਨਦੀਪ ਸਿੰਘ (40) ਸ਼ਾਮਲ ਸਨ। ਇਨ੍ਹਾਂ ’ਚੋਂ ਅੱਜ ਗੁਰਦਾਸਪੁਰ ਦੇ ਰਹਿਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਪਟਿਆਲਾ ਦੇ ਸ਼ਹੀਦ ਮਨਦੀਪ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। 

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

PunjabKesari

PunjabKesari

PunjabKesari


author

shivani attri

Content Editor

Related News