ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਭੁੱਲਰ Suspend, ਨਾਭਾ ਦੇ ਤਹਿਸੀਲਦਾਰ ਨੂੰ ਮਿਲਿਆ ਵਾਧੂ ਚਾਰਜ
Saturday, Jan 10, 2026 - 09:09 PM (IST)
ਪਟਿਆਲਾ : ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਦੇ ਤਹਿਸੀਲਦਾਰ ਨੂੰ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਪੰਜਾਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ ਕਿਉਂ ਮੁਅੱਤਲ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ (IAS) ਵੱਲੋਂ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ, ਤਹਿਸੀਲਦਾਰ ਪਟਿਆਲਾ ਦੀ ਮੁਅੱਤਲੀ ਕਾਰਨ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਾਭਾ ਦੇ ਤਹਿਸੀਲਦਾਰ ਨੂੰ ਤਹਿਸੀਲਦਾਰ ਪਟਿਆਲਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਦੱਸਣਯੋਗ ਹੈ ਕਿ ਇਹ ਵਾਧੂ ਚਾਰਜ ਸੰਭਾਲਣ ਬਦਲੇ ਸਬੰਧਤ ਅਧਿਕਾਰੀ ਨੂੰ ਆਪਣੇ ਅਸਲ ਕੰਮ ਤੋਂ ਇਲਾਵਾ ਕੋਈ ਵੀ ਵਾਧੂ ਮਿਹਨਤਾਨਾ ਨਹੀਂ ਦਿੱਤਾ ਜਾਵੇਗਾ। ਇਹ ਹੁਕਮ ਅੱਜ ਮਿਤੀ 09-01-2026 ਨੂੰ ਜਾਰੀ ਕੀਤੇ ਗਏ ਹਨ ਅਤੇ ਇਸ ਦੀਆਂ ਕਾਪੀਆਂ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਸੂਚਨਾ ਅਤੇ ਅਗਲੇਰੀ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
