ਪੰਜਾਬ : ਚਾਚਿਆਂ ਨੇ ਬੁਰੇ ਤਰੀਕੇ ਵੱਢਿਆ ਭਤੀਜਾ, ਮੌਕੇ 'ਤੇ ਪਹੁੰਚੀ ਪੁਲਸ ਵੀ ਗਈ ਕੰਬ
Thursday, Aug 14, 2025 - 03:27 PM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਆਨੰਦ ਨਗਰ ਤ੍ਰਿਪੜੀ ਦਾ ਇਕ ਬੇਹੱਦ ਦਿਲ ਕੰਬਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 13 ਸਾਲ ਦੇ ਬੱਚੇ ਦਾ ਚਾਕੂ ਮਾਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਥੇ ਹੀ ਬਸ ਨਹੀਂ ਬੱਚੇ ਦੇ ਸਰੀਰ 'ਤੇ ਬੁਰੀ ਤਰ੍ਹਾਂ ਵੱਢ ਟੁੱਕ ਦੇ ਨਿਸ਼ਾਨ ਸਨ ਅਤੇ ਬੱਚੇ ਦੀ ਲਾਸ਼ ਕਾਫੀ ਨੁਕਸਾਨੀ ਗਈ ਸੀ। ਸੂਤਰਾਂ ਮੁਤਾਬਕ ਇਸ ਵਾਰਦਾਤ ਨੂੰ ਮ੍ਰਿਤਕ ਬੱਚੇ ਦੇ ਤਿੰਨ ਚਾਚਿਆਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਘਰ ਵਿਚ ਸੁੱਤਾ ਪਿਆ ਸੀ, ਅਤੇ ਚਾਚੇ ਧੱਕੇ ਨਾਲ ਘਰ ਅੰਦਰ ਦਾਖਲ ਹੋਏ ਅਤੇ ਸੁੱਤੇ ਪਏ ਸ਼ਰਨ ਦਾ ਬੇਰਹਿਮੀ ਨਾਲ ਕਤਲ ਕਰਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਇਹ ਵਾਰਦਾਤ ਵੀਰਵਾਰ ਸਵੇਰੇ 7-8 ਵਜੇ ਵਾਪਰੀ। ਫਿਲਹਾਲ ਕਤਲ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਕਤਲ ਦੇ ਸਮੇਂ ਘਰ ਵਿਚ 13 ਸਾਲਾ ਸ਼ਰਨ ਤੋਂ ਇਲਾਵਾ ਉਸ ਦੇ ਤਿੰਨ ਚਾਚੇ ਹੀ ਮੌਜੂਦ ਸਨ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਬੁਰੀ ਤਰ੍ਹਾਂ ਵੱਢੀ ਗਈ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨ ਨਾਲ 2,65,75000 ਦੀ ਵੱਡੀ ਠੱਗੀ, ਮਾਮਲਾ ਜਾਣ ਰਹਿ ਜਾਓਗੇ ਹੈਰਾਨ
ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਘਰ ਵਿਚ ਜਗ੍ਹਾ-ਜਗ੍ਹਾ 'ਤੇ ਖੂਨ ਦੇ ਨਿਸ਼ਾਨ ਪਏ ਹੋਏ ਸਨ ਅਤੇ ਮ੍ਰਿਤਕ ਨੌਜਵਾਨ ਦੀ ਡੈਡ ਬੋਡੀ ਨੂੰ ਪੁਲਸ ਨੇ ਪੋਸਟਮਾਰਟਮ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ। ਮ੍ਰਿਤਕ ਲੜਕੇ ਦੀ ਮਾਂ ਅਤੇ ਉਸਦੇ ਰਿਸ਼ਤੇਦਾਰਾਂ ਨੇ ਘਟਨਾ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਦੱਸਿਆ ਕਿ ਮ੍ਰਿਤਕ ਸ਼ਰਨ ਦੇ ਤਿੰਨ ਚਾਚਿਆਂ ਨੇ ਉਸਦਾ ਕਤਲ ਕੀਤਾ ਹੈ। ਉਨ੍ਹਾਂ ਨੇ ਕਿਰਪਾਨਾਂ ਅਤੇ ਗੰਡਾਸਿਆਂ ਨਾਲ ਸ਼ਰਨ ਨੂੰ ਪੂਰੀ ਤਰ੍ਹਾਂ ਵੱਢ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e