ਪਟਿਆਲਾ ਹਿੰਸਾ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ, ਪਰਵਾਨਾ ਸਮੇਤ 9 ਗ੍ਰਿਫ਼ਤਾਰ, ਗੱਗੀ ਪੰਡਤ ਵੀ ਗ੍ਰਿਫ਼ਤ ’ਚ

Sunday, May 01, 2022 - 06:32 PM (IST)

ਪਟਿਆਲਾ ਹਿੰਸਾ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ, ਪਰਵਾਨਾ ਸਮੇਤ 9 ਗ੍ਰਿਫ਼ਤਾਰ, ਗੱਗੀ ਪੰਡਤ ਵੀ ਗ੍ਰਿਫ਼ਤ ’ਚ

ਪਟਿਆਲਾ : ਪਟਿਆਲਾ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਪੁਲਸ ਨੇ ਗ੍ਰਿਫ਼ਤਾਰੀਆਂ ਤੇਜ਼ ਕਰ ਦਿੱਤੀਆਂ ਹਨ। ਪਿਛਲੇ 24 ਘੰਟਿਆਂ ਵਿਚ ਪੁਲਸ ਨੇ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਟਿਆਲਾ ਵਿਚ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਨ੍ਹਾਂ ਵਿਚ 3 ਸਿੱਖ ਕੱਟੜਪੰਥੀ, ਸ਼ਿਵਸੈਨਾ ਆਗੂ ਹਰੀਸ਼ ਸਿੰਗਲਾ ਦਾ ਸਾਥੀ ਸ਼ੰਕਰ ਭਾਰਦਵਾਜ਼ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਪੁਲਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਹਰੀਸ਼ ਸਿੰਗਲਾ ਅਤੇ ਦੋ ਸਿੱਖ ਕੱਟੜਪੰਥੀਆਂ ਸਮੇਤ 3 ਲੋਕ ਪਹਿਲਾਂ ਹੀ ਫੜੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤਕ ਪੁਲਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।  ਆਈ. ਜੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਾ ਜਾਵੇ। ਭਾਵੇਂ ਕੋਈ ਸੋਸ਼ਲ ਮੀਡੀਆ ’ਤੇ ਵੀ ਭੜਕਾਊ ਸਮੱਗਰੀ ਪਾਉਂਦਾ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਕੀਮਤ ’ਤੇ ਕਿਸੇ ਵੀ ਮੁਲਜ਼ਮ ਨੂੰ ਨਾ ਬਖਸ਼ਿਆ ਜਾਵੇ।

ਇਹ ਵੀ ਪੜ੍ਹੋ : ਪਟਿਆਲਾ ਝੜਪ ’ਤੇ ਭਗਵੰਤ ਮਾਨ ਦਾ ਖੁਲਾਸਾ, ਅਕਾਲੀ ਦਲ ਤੇ ਭਾਜਪਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

PunjabKesari

ਇਸ ਤੋਂ ਇਲਾਵਾ ਆਈ. ਜੀ. ਨੇ ਦੱਸਿਆ ਕਿ ਐੱਸ. ਐੱਸ. ਪੀ. ਦੀਪਕ ਪਾਰਿਖ ਦੀ ਅਗਵਾਈ ਵਿਚ ਪਟਿਆਲਾ ਪੁਲਸ ਦੀਆਂ 20 ਟੀਮਾਂ ਬਣਾਈਆਂ ਗਈਆਂ ਹਨ। ਜਿਹੜੀਆਂ ਪੂਰੇ ਪੰਜਾਬ ਵਿਚ ਰੇਡ ਕਰ ਰਹੀਆਂ ਹਨ। ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਲਿਜਾ ਕੇ ਉਸ ਦੀ ਗ੍ਰਿਫ਼ਤਾਰੀ ਪਾਈ ਗਈ ਹੈ। ਹੁਣ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਅਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਦੱਸ ਗਵਾਹ ਨੇ ਮੰਗੀ ਸੁਰੱਖਿਆ

ਕਾਲ ਡਿਟੇਜਲ ਤੇ ਵੀਡੀਓ ਦੇ ਆਧਾਰ ’ਤੇ ਕੀਤੀ ਜਾ ਰਹੀ ਕਾਰਵਾਈ
ਪੁਲਸ ਵਲੋਂ ਇਸ ਮਾਮਲੇ ਵਿਚ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪੁਲਸ ਮੁਲਜ਼ਮਾਂ ਦੀ ਕਾਲ ਡਿਟੇਲ ਵੀ ਖੰਘਾਲ ਰਹੀ ਹੈ। ਇਸ ਤੋਂ ਇਲਾਵਾ ਮੌਕੇ ਦੀਆਂ ਵੀਡੀਓਜ਼ ਦੇ ਆਧਾਰ ’ਤੇ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਆਈ. ਜੀ. ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਹਦਾਇਤਾਂ ਦਿੱਤੀਆਂ ਹਨ ਕਿ ਸੋਸ਼ਲ ਮੀਡੀਆ ’ਤੇ ਗ਼ਲਤ ਪੋਸਟ, ਭੜਕਾਊ ਬਿਆਨ, ਇਜਾਜ਼ਤ ਤੋਂ ਬਿਨਾਂ ਧਰਨਾ ਪ੍ਰਦਰਸ਼ਨ ਬਿਲਕੁਲ ਬਰਦਾਸ਼ਤ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਸੱਤ ਜਨਮਾਂ ਦਾ ਸਾਥ ਨਿਭਾਉਣ ਵਾਲੇ ਪਤੀ ਨੇ ਕਮਾਇਆ ਧਰੋਹ, ਖੁਦ ਦੋਸਤ ਅੱਗੇ ਪਰੋਸ ਦਿੱਤੀ ਪਤਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News