ਪਟਿਆਲਾ ਹਿੰਸਾ : ਸ਼ਿਵ ਸੈਨਾ ਦੇ ਸਾਬਕਾ ਪ੍ਰਧਾਨ ਹਰੀਸ਼ ਸਿੰਗਲਾ ਨੂੰ ਕੀਤਾ ਗਿਆ ਗ੍ਰਿਫ਼ਤਾਰ (ਵੀਡੀਓ)

Friday, Apr 29, 2022 - 10:25 PM (IST)

ਪਟਿਆਲਾ-ਸ਼ਿਵ ਸੈਨਾ ਦੇ ਸਾਬਕਾ ਪ੍ਰਧਾਨ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਅੱਜ ਦੀ ਘਟਨਾ ਦਾ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਕਾਲੀ ਮਾਤਾ ਮੰਦਰ 'ਚ ਹੋਏ ਪਥਰਾਅ ਕਾਰਨ ਹਿੰਦੂ ਜਥੇਬੰਦੀਆਂ 'ਚ ਕਾਫੀ ਗੁੱਸਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਕੱਲ ਮੰਦਰ ਦੇ ਬਾਹਰ ਧਰਨਾ ਲਾਇਆ ਜਾਵੇਗਾ। ਅੱਜ ਪਟਿਆਲਾ 'ਚ ਮਾਹੌਲ ਕਾਫ਼ੀ ਤਣਾਅਪੂਰਨ ਰਿਹਾ।

ਇਹ ਵੀ ਪੜ੍ਹੋ : ਪਟਿਆਲਾ ਹਿੰਸਾ 'ਤੇ CM ਮਾਨ ਨੇ ਲਿਆ ਐਕਸ਼ਨ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਦੇਰ ਸ਼ਾਮ ਪਟਿਆਲਾ ਪੁਲਸ ਦੀ ਟੀਮ ਐੱਸ. ਪੀ. ਹਰਪਾਲ ਸਿੰਘ ਦੀ ਅਗਵਾਈ ਹੇਠ ਡੀ. ਐੱਸ. ਪੀ. ਸਿਟੀ-2 ਮੋਹਿਤ ਅਗਰਵਾਲ ਅਤੇ ਪੁਲਸ ਪਾਰਟੀ ਹਰੀਸ਼ ਸਿੰਗਲਾ ਦੇ ਘਰ ਪਹੁੰਚੀ ਅਤੇ ਹਰੀਸ਼ ਸਿੰਗਲੇ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਦਾ ਹਰੀਸ਼ ਸਿੰਗਲਾ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵਿਰੋਧ ਕੀਤਾ ਪਰ ਪੁਲਸ ਨੇ ਕੁਝ ਵੀ ਨਾ ਸੁਣੀ। ਇਸ ਦੌਰਾਨ ਸਿੰਗਲੇ ਦੇ ਸੁਰੱਖਿਆ ਮੁਲਾਜ਼ਮਾਂ ਨੇ ਵੀ ਨਾਲ ਜਾਣ ਦੀ ਗੱਲ ਕੀਤੀ ਪਰ ਪੁਲਸ ਨੇ ਇਕ ਨਾ ਸੁਣੀ ਅਤੇ ਗੱਡੀ ’ਚ ਬਿਠਾ ਕੇ ਲੈ ਗਏ।

ਇਹ ਵੀ ਪੜ੍ਹੋ : ਕਹਿਰ ਦੀ ਗਰਮੀ ਦੌਰਾਨ ਸਕੂਲਾਂ ਦੇ ਸਮੇਂ 'ਚ ਕੀਤਾ ਗਿਆ ਬਦਲਾਅ, ਛੁੱਟੀਆਂ ਨੂੰ ਲੈ ਕੇ ਵੀ ਲਿਆ ਇਹ ਫ਼ੈਸਲਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News