ਪਟਿਆਲਾ ''ਚ ਹੋਈ ਹਿੰਸਕ ਝੜਪ ਨੂੰ ਲੈ ਕੇ ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ, ਮੰਗੀ ਰਿਪੋਰਟ

04/29/2022 9:24:50 PM

ਪਟਿਆਲਾ (ਬਲਜਿੰਦਰ) : ਪਟਿਆਲਾ 'ਚ ਹੋਈ ਹਿੰਸਕ ਝੜਪ ਨੂੰ ਲੈ ਕੇ ਕੇਂਦਰੀ ਘੱਟ ਗਿਣਤੀ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਕਮਿਸ਼ਨ ਨੇ ਪੱਤਰ ਜਾਰੀ ਕਰਕੇ 7 ਦਿਨਾਂ ਵਿਚ ਪਟਿਆਲਾ 'ਚ ਅੱਜ ਹੋਈ ਹਿੰਸਕ ਘਟਨਾ ਦੀ ਰਿਪੋਰਟ ਮੰਗੀ ਹੈ। ਇਸ ਮਾਮਲੇ ਵਿਚ ਕਮਿਸ਼ਨ ਦੀ ਜੁਆਇੰਟ ਸਕੱਤਰ ਐੱਨ. ਧੰਨਲਕਸ਼ਮੀ ਨੇ ਪੰਜਾਬ ਦੇ ਚੀਫ਼ ਸੈਕਟਰੀ ਅਨਿਰੁਧ ਤਿਵਾੜੀ ਨੂੰ ਪੱਤਰ ਲਿਖ ਕੇ ਰਿਪੋਰਟ ਦੀ ਮੰਗ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਪਟਿਆਲਾ ਵਿਚ ਹੋਈ ਸੰਪ੍ਰਦਾਇਕ ਝੜਪ ਦੀਆਂ ਰਾਸ਼ਟਰੀ ਪੱਧਰ 'ਤੇ ਆਈਆਂ ਖ਼ਬਰਾਂ ਤੋਂ ਜੋ ਜਾਣਕਾਰੀ ਮਿਲੀ ਹੈ, ਉਸ ਦੀ ਸਹੀ ਸਥਿਤੀ ਦੀ ਜਾਣਕਾਰੀ ਦੇ ਲਈ ਪੰਜਾਬ ਸਰਕਾਰ 7 ਦਿਨਾਂ ਵਿਚ ਇਕ ਰਿਪੋਰਟ ਭੇਜੇ ਤਾਂ ਕਿ ਪੰਜਾਬ ਵਿਚ ਰਹਿਣ ਵਾਲੇ ਘੱਟ ਗਿਣਤੀ ਲੋਕਾਂ ਦੇ ਅਧਿਕਾਰ ਸੁਰੱਖਿਅਤ ਕੀਤੇ ਜਾ ਸਕਣ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚਲਾਉਣ ਦੇ ਦਿੱਤੇ ਆਦੇਸ਼

PunjabKesari

ਦੱਸਣਯੋਗ ਹੈ ਕਿ ਪਟਿਆਲਾ ਵਿਚ ਅੱਜ ਦਿਨ ਭਰ ਹੰਗਾਮਾ ਚੱਲਿਆ ਅਤੇ ਸ਼੍ਰੀ ਕਾਲੀ ਮਾਤਾ ਮੰਦਰ 'ਤੇ ਹਮਲਾ ਵੀ ਕੀਤਾ ਗਿਆ। ਅੱਜ ਹੋਈ ਘਟਨਾ ਵਿਚ ਕਈ ਵਿਅਕਤੀ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ (ਬਾਲ ਠਾਕਰੇ) ਦੇ ਆਗੂ ਖਾਲਿਸਤਾਨ ਖ਼ਿਲਾਫ਼ ਜਲੂਸ ਕੱਢਣਾ ਚਾਹੁੰਦੇ ਸਨ ਪਰ ਪੁਲਸ ਨੇ ਇਜਾਜ਼ਤ ਨਹੀਂ ਦਿੱਤੀ ਸੀ। ਇਸ ਦੇ ਬਾਵਜੂਦ ਇਹ ਜਲੂਸ ਕੱਢਿਆ ਗਿਆ ਅਤੇ ਦੂਜੇ ਪਾਸਿਓਂ ਕੁਝ ਲੋਕ ਇਸ ਜਲੂਸ ਦੇ ਖ਼ਿਲਾਫ਼ ਆ ਗਏ ਅਤੇ ਹਿੰਸਾ ਭੜਕ ਗਈ। ਸਥਿਤੀ ਨੂੰ ਕੰਟਰੋਲ 'ਚ ਕਰਨ ਲਈ ਪੁਲਸ ਨੂੰ ਹਵਾਈ ਫਾਇਰਿੰਗ ਕਰਨੀ ਪਈ। ਕਾਨੂੰਨ-ਵਿਵਸਥਾ ਦੀ ਸਥਿਤੀ ਬਣਾਏ ਰੱਖਣ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਯੂਨਾਈਟਿਡ ਹਿੰਦੂ ਫਰੰਟ ਨੇ UCSIRF 'ਤੇ ਪਾਬੰਦੀ ਦੀ ਮੰਗ ਕਰਦਿਆਂ ਬਾਈਡੇਨ ਨੂੰ ਭੇਜਿਆ ਮੰਗ ਪੱਤਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News