ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ ''ਤੇ ਪਹੁੰਚੀ ਪੁਲਸ ਤਾਂ...
Thursday, Sep 03, 2026 - 02:22 PM (IST)
ਪਟਿਆਲਾ (ਜ.ਬ.): ਪਟਿਆਲਾ ਦੇ ਲੱਕੜ ਮੰਡੀ ਇਲਾਕੇ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਕਥਿਤ ਤੌਰ ’ਤੇ ਇਕ ਲੜਕੀ ਬੇਸੁੱਧ ਜਾਂ ਬੇਹੋਸ਼ੀ ਦੀ ਹਾਲਤ ਵਿਚ ਦਿਖਾਈ ਦੇ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੜਕੀ ਨਸ਼ੇ ਦੀ ਹਾਲਤ ਵਿਚ ਸੀ।
ਇਸ ਵਾਇਰਲ ਵੀਡੀਓ ਨੂੰ ਲੈ ਕੇ ਪਟਿਆਲਾ ਪੁਲਸ ਵੱਲੋਂ ਵੀ ਸਪਸ਼ਟੀਕਰਨ ਜਾਰੀ ਕੀਤਾ ਗਿਆ ਹੈ। ਪੁਲਸ ਮੁਤਾਬਕ ਜਿਸ ਸਥਾਨ ਦੀ ਇਹ ਵੀਡੀਓ ਦੱਸੀ ਜਾ ਰਹੀ ਹੈ, ਉੱਥੇ ਪੁਲਸ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਗਈ, ਪਰ ਉਸ ਸਮੇਂ ਉੱਥੇ ਕੋਈ ਵੀ ਲੜਕੀ ਮੌਜੂਦ ਨਹੀਂ ਮਿਲੀ। ਪੁਲਸ ਵੱਲੋਂ ਹੁਣ ਵਾਇਰਲ ਵੀਡੀਓ ਵਿਚ ਨਜ਼ਰ ਆ ਰਹੀ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜੇਕਰ ਲੜਕੀ ਦੀ ਪਛਾਣ ਕਰਕੇ ਉਸ ਨੂੰ ਲੱਭ ਲਿਆ ਜਾਂਦਾ ਹੈ ਤਾਂ ਉਸ ਦਾ ਮੈਡੀਕਲ ਟੈਸਟ ਕਰਵਾਇਆ ਜਾਵੇਗਾ। ਜੇਕਰ ਜਾਂਚ ਦੌਰਾਨ ਉਸ ਦੇ ਨਸ਼ੇ ਦੀ ਹਾਲਤ ਵਿਚ ਹੋਣ ਦੀ ਪੁਸ਼ਟੀ ਹੁੰਦੀ ਹੈ ਤਾਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪੁਲਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੇ ਆਧਾਰ ’ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਵਾਇਰਲ ਵੀਡੀਓ ਵਿਚ ਲੜਕੀ ਦੇ ਨਸ਼ੇ ਦੀ ਹਾਲਤ ਵਿਚ ਹੋਣ ਦੀ ਪੁਸ਼ਟੀ ਅਧਿਕਾਰਤ ਤੌਰ ’ਤੇ ਨਹੀਂ ਹੋਈ ਹੈ। ਹੁਣ ਪੁਲਸ ਦੀ ਜਾਂਚ ਤੋਂ ਬਾਅਦ ਹੀ ਸਾਫ਼ ਹੋਵੇਗਾ ਕਿ ਵਾਇਰਲ ਵੀਡੀਓ ਦੇ ਪਿੱਛੇ ਅਸਲ ਮਾਮਲਾ ਕੀ ਹੈ।
