ਪਟਿਆਲਾ: ਪੋਲਿੰਗ ਬੂਥਾਂ 'ਤੇ ਵੋਟਾਂ ਪੁਆਉਣ ਦਾ ਕੰਮ ਸ਼ੁਰੂ

09/19/2018 12:10:02 PM

ਪਟਿਆਲਾ (ਰਾਜੇਸ਼ ਪੰਜੌਲਾ)—ਪਟਿਆਲਾ ਜ਼ਿਲੇ ਦੀਆਂ 9 ਪੰਚਾਇਤ ਸਮਿਤੀਆਂ ਅਤੇ ਜ਼ਿਲਾ ਪ੍ਰੀਸ਼ਦ ਦੇ 23 ਚੋਣ ਹਲਕਿਆਂ ਦੀਆਂ ਆਮ ਚੋਣਾਂ ਲਈ 1385 ਪੋਲਿੰਗ ਬੂਥਾਂ 'ਤੇ ਵੋਟਾਂ ਪੁਆਉਣ ਦਾ ਅਮਲ ਸ਼ੁਰ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਜ਼ਿਲਾ ਪ੍ਰੀਸ਼ਦ ਪਟਿਆਲਾ ਦੀ ਸਾਬਕਾ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਵੀ ਹਲਕਾ ਸਮਾਣਾ ਦੇ ਖੇੜੀ ਗੁਜਰਾਂ ਪੋਲਿੰਗ ਬੂਥ 'ਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਵੋਟ ਦਾ ਕੰਮ ਸ਼ੁਰੂ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸ.ਐੱਸ.ਪੀ ਮਨਦੀਪ ਸਿਧੂ ਦੀ ਨਿਗਰਾਨੀ ਹੇਠ ਪਿੰਡ ਬਹਿਲ ਬਲਾਕ ਭੂਨੇਰੈਰੀ ਵਿਖੇ ਵੋਟਿੰਗ ਪ੍ਰਕਿਰਿਆ ਜਾਰੀ।