ਪਤੀ ਨੇ ਕਾਰ ਸਮੇਤ ਨਹਿਰ 'ਚ ਸੁੱਟੀ ਪਤਨੀ
Friday, Mar 29, 2019 - 02:53 PM (IST)
ਪਟਿਆਲਾ (ਬਲਜਿੰਦਰ)—ਪਟਿਆਲਾ ਦੀ ਤੇਜ ਬਾਗ ਕਾਲੋਨੀ ਦੀ ਰਹਿਣ ਵਾਲੀ ਇਕ ਨਵ-ਵਿਆਹੁਤਾ ਮਹਿਲਾ ਨੂੰ ਉਸ ਦੇ ਪਤੀ ਵਲੋਂ ਕਾਰ ਸਮੇਤ ਭਾਖੜਾ ਨਹਿਰ 'ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਹਿਲਾ ਨੂੰ ਭਾਖੜਾ ਨਹਿਰ 'ਚ ਸੁੱਟਣ ਦੇ ਬਾਅਦ ਦੋਸ਼ੀ ਪਤੀ ਖੁਦ ਥਾਣਾ ਕੋਤਵਾਲੀ ਦੀ ਪੁਲਸ ਦੇ ਸਾਹਮਣੇ ਪੇਸ਼ ਹੋ ਗਿਆ। ਪੁਲਸ ਨੇ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਅਤੇ ਉਸ ਦੀ ਨਿਸ਼ਾਨਦੇਹੀ 'ਤੇ ਭਾਖੜਾ ਨਹਿਰ 'ਚੋਂ ਮਹਿਲਾ ਦੀ ਲਾਸ਼ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਥਾਣਾ ਕੋਤਵਾਲੀ ਦੇ ਬਾਹਰ ਦੋਸ਼ੀ ਪਤੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪਤੀ ਸਮੇਤ ਹੋਰ ਵਿਅਕਤੀਆਂ ਦੇ ਇਸ ਮਾਮਲੇ 'ਚ ਸ਼ਾਮਲ ਹੋਣ ਦਾ ਸ਼ੱਕ ਜਤਾਉਂਦੇ ਹੋਏ ਉਨ੍ਹਾਂ 'ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।