ਪਿੰਡ ਰਾਮਪੁਰ ਸ਼ੈਣੀਆਂ ਦੇ ਨੌਜਵਾਨ ਦਾ ਟੈਸਟ ਪਾਜ਼ੀਟਿਵ ਆਉਣ 'ਤੇ ਚੁੱਕੇ 14 ਨੇੜਲੇ ਵਿਅਕਤੀ (ਤਸਵੀਰਾਂ)

Sunday, Mar 29, 2020 - 10:51 AM (IST)

ਪਟਿਆਲਾ (ਪਰਮੀਤ) : ਪਟਿਆਲਾ ਜ਼ਿਲੇ ’ਚ ਘਨੌਰ ਹਲਕੇ ਦੇ ਪਿੰਡ ਰਾਮਪੁਰ ਸ਼ੈਣੀਆਂ ਦੇ 21 ਸਾਲਾ ਨੌਜਵਾਨ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਉਣ ਮਗਰੋਂ ਉਸ ਦੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਕਤ ਨੌਜਵਾਨ ਦੇ ਨੇੜੇ ਰਹਿਣ ਵਾਲੇ 14 ਵਿਅਕਤੀਆਂ ਨੂੰ ਚੁੱਕ ਕੇ ਰਾਤ ਦੇ ਸਮੇਂ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਨੇ ਟੈਸਟ ਕੀਤੇ ਗਏ। ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿੰਡ ’ਚ ਦੋ ਐੱਸ.ਐੱਮ. ਓਜ਼ ਦੀ ਅਗਵਾਈ ਹੇਠ ਚਾਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਐੱਸ.ਐੱਸ.ਪੀ ਸ. ਮਨਦੀਪ ਸਿੰਘ ਸਿੱਧੂ, ਐੱਸ.ਡੀ.ਐੱਮ. ਟੀ ਬੈਨਿਥ ਅਤੇ ਸਿਹਤ ਵਿਭਾਗ ਦੀ ਮੈਡੀਕਲ ਟੀਮ ਅੰਬਾਲਾ ਨੇੜੇ ਪਟਿਆਲਾ ਜ਼ਿਲੇ ਦੇ ਪਿੰਡ ਰਾਮਨਗਰ ਸ਼ੈਣੀਆਂ ਪੁੱਜੇ, ਜਿਸ ਦੌਰਾਨ ਉਨ੍ਹਾਂ ਪਿੰਡ ਨੂੰ ਸੀਲ ਕਰ ਦਿੱਤਾ।

ਪੜ੍ਹੋ ਇਹ ਵੀ ਖਬਰ - ਧੁੰਦ-ਤ੍ਰੇਲ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ, ਦੇਖੋ ਤਸਵੀਰਾਂ

ਪੜ੍ਹੋ ਇਹ ਵੀ ਖਬਰ - ਢਾਂਡਾ ਦੀ ਚੀਫ ਜਸਟਿਸ ਨੂੰ ਅਪੀਲ : ਵਿਚਾਰ ਅਧੀਨ ਕੈਦੀਆਂ ਦੀਆਂ ਹੋਣ ਅੰਤ੍ਰਿਮ ਜ਼ਮਾਨਤਾਂ

PunjabKesari

ਦੱਸਣਯੋਗ ਹੈ ਕਿ ਇਸ ਜ਼ਿਲੇ ਦਾ ਇਹ ਪਹਿਲਾ ਪਾਜ਼ੇਟਿਵ ਕੇਸ ਹੈ, ਜਿਸ ਦੀ ਪੁਸ਼ਟੀ ਹਰਿਆਣਾ ਦੇ ਅੰਬਾਲਾ ’ਚ ਹੋਈ ਹੈ, ਕਿਉਂਕਿ ਨੌਜਵਾਨ ਨੂੰ ਇਲਾਜ ਲਈ ਅੰਬਾਲਾ ਲਿਜਾਇਆ ਗਿਆ ਸੀ। ਉਕਤ ਨੌਜਵਾਨ 19 ਮਾਰਚ ਨੂੰ ਨੇਪਾਲ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਵਿਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜਾ ਸੀ, ਜਿਥੋਂ ਬੱਸ ਵਿਚ ਅੰਬਾਲਾ ਤੱਕ ਪਹੁੰਚਿਆ। ਉਥੋਂ ਉਹ ਆਪਣੇ ਦੋਸਤ ਨਾਲ ਪਿੰਡ ਆ ਗਿਆ। ਨੌਜਵਾਨ ਨੂੰ ਬੁਖਾਰ ਅਤੇ ਦਸਤ ਲੱਗਣ 'ਤੇ ਅੰਬਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਵਿਚ ਕੋਰੋਨਾ ਦੇ ਲੱਛਣ ਪਾਏ ਜਾਣ 'ਤੇ ਟੈਸਟ ਕੀਤਾ ਗਿਆ, ਜੋ ਪਾਜ਼ੇਟਿਵ ਨਿਕਲਿਆ। ਟੈਸਟ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।

ਗਰਭਵਤੀ ਪਤਨੀ ਨੂੰ ਹਸਪਤਾਲ ਲਿਜਾਂਦੇ ਨੌਜਵਾਨ ਦੀ ਪੁਲਸ ਵਲੋਂ ਕੁੱਟ-ਮਾਰ (ਵੀਡੀਓ)

PunjabKesari

PunjabKesari

PunjabKesari


rajwinder kaur

Content Editor

Related News