ਪਟਿਆਲਾ 'ਚ ਸਿੱਖ ਨੌਜਵਾਨ ਦੀ ਕੁੱਟਮਾਰ, ਕੇਸਾਂ ਦੀ ਕੀਤੀ ਬੇਅਦਬੀ (ਵੀਡੀਓ)
Tuesday, Oct 01, 2019 - 12:44 PM (IST)
ਪਟਿਆਲਾ (ਇੰਦਰਜੀਤ ਬਖਸ਼ੀ) : ਪਟਿਆਲਾ 'ਚ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ ਦੀ ਇਕ ਵੀਡੀਓ ਵਾਇਰਲ ਹੋਈ ਹੈ। ਦਰਅਸਲ ਪਟਿਆਲਾ ਦੀ ਗੁਰਬਖਸ਼ ਕਾਲੋਨੀ 'ਚ ਮਕਾਨ ਮਾਲਕਾਂ ਵੱਲੋਂ ਅੰਮ੍ਰਿਤਧਾਰੀ ਕਿਰਾਏਦਾਰ ਦੀ ਨਾ ਸਿਰਫ ਕੁੱਟਮਾਰ ਕੀਤੀ ਗਈ, ਸਗੋਂ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ ਕੇ ਘਸੀਟਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਤੂਲ ਫੜ ਗਿਆ ਹੈ ਤੇ ਪੀੜਤ ਨੂੰ ਇਨਸਾਫ ਦਿਵਾਉਣ ਲਈ ਯੂਨਾਈਟਿਡ ਸਿੱਖ ਪਾਰਟੀ ਮੈਦਾਨ 'ਚ ਆ ਗਈ ਹੈ। ਯੂਨਾਈਟਿਡ ਸਿੱਖ ਪਾਰਟੀ ਦੇ ਮੈਂਬਰਾਂ ਨੇ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਐੱਸ. ਪੀ. ਪਟਿਆਲਾ ਨਾਲ ਮੁਲਾਕਾਤ ਕੀਤੀ। ਪੀੜਤ ਨੌਜਵਾਨ ਨੇ ਵੀ ਦੱਸਿਆ ਕਿ ਮਕਾਨ ਮਾਲਕਾਂ ਨੇ ਉਸ ਦੇ ਘਰ 'ਚ ਕਛਿਹਰਾ ਪਾ ਕੇ ਤੁਰਣ-ਫਿਰਨ ਦਾ ਬਹਾਨਾ ਬਣਾ ਕੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ।
ਅੰਮ੍ਰਿਤਸਰ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਸੂਬਿਆਂ 'ਚ ਅਜਿਹੀਆਂ ਘਟਨਾਵਾਂ ਵੇਖਣ ਨੂੰ ਮਿਲਦੀਆਂ ਰਹੀਆਂ ਹਨ ਪਰ ਪੰਜਾਬ 'ਚ ਇਸ ਸਿੱਖ ਨੌਜਵਾਨ ਨੂੰ ਇਨਸਾਫ ਮਿਲਦਾ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ।