ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਚ ਮੌਤ, PR ਮਿਲਣ ਦੀ ਖੁਸ਼ੀ ''ਚ ਦੋਸਤਾਂ ਨਾਲ ਕਰ ਰਿਹਾ ਸੀ ਪਾਰਟੀ

Wednesday, Jun 19, 2024 - 02:44 PM (IST)

ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਚ ਮੌਤ, PR ਮਿਲਣ ਦੀ ਖੁਸ਼ੀ ''ਚ ਦੋਸਤਾਂ ਨਾਲ ਕਰ ਰਿਹਾ ਸੀ ਪਾਰਟੀ

ਕੈਨੇਡਾ- ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਮੋਨਕਟਨ ਐੱਨਬੀ ਸਟੇਟ ਵਿਚ ਪੜ੍ਹਨ ਲਈ ਗਏ ਪਟਿਆਲਾ ਜ਼ਿਲ੍ਹੇ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ 24 ਸਾਲਾ ਗੁਰਪ੍ਰੀਤ ਪਟਿਆਲਾ ਜ਼ਿਲ੍ਹੇ ਦੇ ਬਲਬੇੜਾ ਕਸਬੇ ਨੇੜੇ ਇਕ ਛੋਟੇ ਜਿਹੇ ਪਿੰਡ ਨਨਾਣਸੂ ਦਾ ਰਹਿਣ ਵਾਲਾ ਸੀ। ਉਸ ਦੀ ਮ੍ਰਿਤਕ ਦੇਹ ਪੁੱਜਣ ਤੋਂ ਬਾਅਦ ਮੰਗਲਵਾਰ ਨੂੰ ਪਿੰਡ ਵਿਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਕੁਝ ਦਿਨਾਂ ਬਾਅਦ ਘਰ ਪਰਤਣ ਵਾਲਾ ਸੀ ਪਰ ਇਸ ਤੋਂ ਪਹਿਲਾਂ ਕਿ ਉਹ ਵਾਪਸ ਪਰਤਦਾ ਉਸ ਦੀ ਮੌਤ ਦੀ ਖ਼ਬਰ ਪਰਿਵਾਰ ਤੱਕ ਪਹੁੰਚ ਗਈ ਅਤੇ ਪਰਿਵਾਰ ਸਦਮੇ ਵਿਚ ਹੈ।

ਗੁਰਪ੍ਰੀਤ ਦਾ ਪਿਤਾ ਰਜਿੰਦਰ ਸਿੰਘ ਇਕ ਏਜੰਟ ਹੈ ਜੋ ਇਲਾਕੇ ਦੇ ਇਕ ਅਮੀਰ ਪਰਿਵਾਰ ਵਿਚੋਂ ਆਉਂਦਾ ਹੈ। ਉਸ ਨੇ ਢਾਈ ਸਾਲ ਪਹਿਲਾਂ ਆਪਣੇ ਪੁੱਤ ਗੁਰਪ੍ਰੀਤ ਸਿੰਘ ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਿਆ ਸੀ। ਗੁਰਪ੍ਰੀਤ ਨੇ ਆਪਣੀ ਪੜ੍ਹਾਈ ਪੂਰੀ ਕਰਕੇ ਕੁਝ ਦਿਨ ਪਹਿਲਾਂ ਹੀ ਕੈਨੇਡਾ ਵਿਚ ਪੀ.ਆਰ. ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਉਸ ਨੇ ਦੋਸਤਾਂ ਨਾਲ ਪਾਰਟੀ ਕਰਨ ਦਾ ਫ਼ੈਸਲਾ ਕੀਤਾ। ਪੀ.ਆਰ. ਮਿਲਣ ਦਾ ਜਸ਼ਨ ਮਨਾਉਣ ਲਈ ਗੁਰਪ੍ਰੀਤ ਅਤੇ ਉਸ ਦੇ ਦੋਸਤ ਇਕੱਠੇ ਪਹਾੜੀ ਇਲਾਕੇ ਵਿਚ ਗਏ ਹੋਏ ਸਨ। ਇਸ ਦੌਰਾਨ ਝਰਨੇ ਵਿਚ ਨਹਾਉਂਦੇ ਸਮੇਂ ਹਾਦਸਾ ਵਾਪਰ ਗਿਆ ਜਿਸ 'ਚ ਗੁਰਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਰਪ੍ਰੀਤ ਦਾ 18 ਜੂਨ ਨੂੰ ਪਿੰਡ ਵਿਚ ਸਸਕਾਰ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News