ਪਟਿਆਲਾ ’ਚ ਵੱਡੀ ਵਾਰਦਾਤ: ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

Monday, Jan 10, 2022 - 09:39 AM (IST)

ਪਟਿਆਲਾ ’ਚ ਵੱਡੀ ਵਾਰਦਾਤ: ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

ਪਟਿਆਲਾ (ਬਲਜਿੰਦਰ) - ਸ਼ਹਿਰ ਦੀ ਬਾਜਵਾ ਕਾਲੋਨੀ ਵਿਚ ਮਾਮੂਲੀ ਜਿਹੀ ਤਕਰਾਰਬਾਜ਼ੀ ਤੋਂ ਬਾਅਦ ਦਿਨ-ਦਿਹਾੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਖਿਲ ਦੇ ਰੂਪ ’ਚ ਹੋਈ ਹੈ, ਜਦੋਂ ਕਿ ਵਿਵੇਕ ਨਾਂ ਦਾ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਕਤਲ ਦੀ ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਸਿਟੀ-2 ਮੋਹਿਤ ਅਗਰਵਾਲ ਪੁਲਸ ਪਾਰਟੀ ਸਮੇਤ ਮੌਕੇ ’ਕੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਪੁਲਸ ਇਸ ਮਾਮਲੇ ’ਚ ਕੇਸ ਦਰਜ ਕਰ ਕੇ ਕਾਤਲਾਂ ਦੀ ਗ੍ਰਿਫ਼ਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਡੀ. ਐੱਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਦੋਨਾਂ ਧੜਿਆਂ ’ਚ ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ 2 ਧੜਿਆਂ ’ਚ ਝਗੜਾ ਹੋ ਗਿਆ ਸੀ। ਇਸ ਝਗੜੇ ’ਚ ਨਿਖਿਲ ਅਤੇ ਵਿਵੇਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਸਨ, ਉਨ੍ਹਾਂ ਦੋਨਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਗਿਆ, ਜਿਥੇ ਨਿਖਿਲ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ

ਪੁਲਸ ਨੇ ਦੱਸਿਆ ਕਿ ਹਮਲਾਵਰਾਂ ਦੀ ਗਿਣਤੀ 4 ਤੋਂ 5 ਦੱਸੀ ਜਾ ਰਹੀ ਹੈ। ਸਾਰੇ ਹਮਲਾਵਰ ਗੁਰੂ ਨਾਨਕ ਨਗਰ, ਗੁਰਬਖਸ਼ ਕਾਲੋਨੀ ਅਤੇ ਬਿਸ਼ਨ ਨਗਰ ਦੱਸੇ ਜਾ ਰਹੇ ਹਨ। ਪੁਲਸ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਮਾਮਲੇ ਬਾਰੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ


author

rajwinder kaur

Content Editor

Related News