ਜਲੰਧਰ: ਮਰੀਜ਼ ਦੀ ਮੌਤ ਤੋਂ ਬਾਅਦ ਨਿੱਜੀ ਹਸਪਤਾਲ ਦੇ ਬਾਹਰ ਹੰਗਾਮਾ, ਕੀਤੀ ਭੰਨਤੋੜ

03/13/2021 3:06:35 PM

ਜਲੰਧਰ (ਸੋਨੂੰ)— ਜਲੰਧਰ ਸ਼ਹਿਰ ਦੇ ਮੰਨੇ ਜਾਂਦੇ ਇਕ ਨਿੱਜੀ ਹਸਪਤਾਲ ਦੇ ਬਾਹਰ ਹੰਗਾਮਾ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਲਿੰਕ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚ ਇਕ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਮਿ੍ਰਤਕ ਦੀ ਪਛਾਣ ਗਗਨ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

ਉਨ੍ਹਾਂ ਨੇ ਡਾਕਟਰ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ’ਚ ਕਾਫ਼ੀ ਭੰਨਤੋੜ ਵੀ ਕੀਤੀ ਗਈ ਹੈ। ਫਿਲਹਾਲ ਥਾਣਾ ਨੰਬਰ-6 ਦੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਲਾਤ ਨੂੰ ਕਾਬੂ ਕੀਤਾ ਗਿਆ। 

ਇਹ ਵੀ ਪੜ੍ਹੋ : ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ

ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਲਾਏ ਇਹ ਗੰਭੀਰ ਦੋਸ਼ 
ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਨੈਗੇਟਿਵ ਮਰੀਜ਼ ਨੂੰ ਕੋਰੋਨਾ ਪਾਜ਼ੇਟਿਵ ਦੱਸ ਕੇ ਇਲਾਜ ਕਰਨ ਦਾ ਦੋਸ਼ ਲਾਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਕੁੱਲ 50 ਹਜ਼ਾਰ ਦੀ ਪੇਅਮੈਂਟ ਕੀਤੀ ਜਾ ਚੁੁੱਕੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਮੌਤ ਦੇ ਬਾਅਦ ਵੀ ਉਸ ਨੂੰ ਵੈਂਟੀਲੇਟਰ ’ਤੇ ਪਾਈ ਰੱਖਿਆ। ਸਾਡੇ ਕੋਲੋਂ ਕਰੀਬ 10 ਹਜ਼ਾਰ ਦੀਆਂ ਦਵਾਈਆਂ ਵੀ ਮੰਗਵਾਈਆਂ ਜਾ ਚੁੱਕੀਆਂ ਹਨ। 

ਇਹ ਵੀ ਪੜ੍ਹੋ :  ਹੋਲੇ-ਮਹੱਲੇ ਦੌਰਾਨ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਦੁੱਚਿਤੀ ਭਰਪੂਰ ਸਥਿਤੀ, ਉਗਰਾਹਾਂ ਨੇ ਜਤਾਈ ਇਹ ਉਮੀਦ


ਉਨ੍ਹਾਂ ਕਿਹਾ ਕਿ ਮਰੀਜ਼ ਦੀਆਂ ਰਿਪੋਰਟ ਨੈਗੇਟਿਵ ਆਈ ਸੀ ਜਦਕਿ ਇਲਾਜ ਉਸ ਦਾ ਕੋਰੋਨਾ ਦਾ ਕੀਤਾ ਜਾ ਰਿਹਾ ਸੀ। ਇਸ ਦੌਰਾਨ 4 ਹਜ਼ਾਰ ਰੁਪਏ ਆਕਸੀਜ਼ਨ ਮਾਸਕ ਦੇ ਵੀ ਮੰਗੇ ਗਏ। ਮੌਕੇ ’ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਸਾਊਥ ਅਫ਼ਰੀਕਾ ’ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri