ਫਰੀਦਕੋਟ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਦੀ ਘਾਟ ਕਾਰਨ ਮਰੀਜ਼ ਦੀ ਮੌਤ

Sunday, Mar 29, 2026 - 02:23 PM (IST)

ਫਰੀਦਕੋਟ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਦੀ ਘਾਟ ਕਾਰਨ ਮਰੀਜ਼ ਦੀ ਮੌਤ

ਫਰੀਦਕੋਟ (ਰਾਜਨ)- ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਵੈਂਟੀਲੇਟਰ ਦੀ ਉਪਲੱਬਧਤਾ ਨਾ ਹੋਣ ਕਾਰਨ ਇਕ ਮਰੀਜ਼ ਦੀ ਮੌਤ ਹੋ ਜਾਣ ਦਾ ਅਤਿ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਜੇ ਨਗਰ ਬਸਤੀ ਦੇ ਨਿਵਾਸੀ ਅਤੇ ਪੰਜਾਬ ਪੁਲਸ ਦੇ ਸੇਵਾਮੁਕਤ ਏ. ਐੱਸ. ਆਈ. ਸੁਖਵਿੰਦਰ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ ਅਪਡੇਟ

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਨੂੰ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਹਾਲਤ ਵਿਗੜਨ ’ਤੇ ਹਸਪਤਾਲ ਦੇ ਐਮਰਜੈਂਸੀ ਵਿਭਾਗ ’ਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਥਿਤੀ ਨੂੰ ਨਾਜ਼ੁਕ ਦੱਸਦਿਆਂ ਤੁਰੰਤ ਵੈਂਟੀਲੇਟਰ ਦੀ ਲੋੜ ਜਤਾਈ ਗਈ ਸੀ ਪਰ ਉਸ ਸਮੇਂ ਕੋਈ ਵੀ ਵੈਂਟੀਲੇਟਰ ਖਾਲੀ ਨਾ ਹੋਣ ਕਾਰਨ ਪਰਿਵਾਰ ਨੂੰ ਲੰਬੀ ਉਡੀਕ ਕਰਨੀ ਪਈ। ਲਗਭਗ 11 ਘੰਟਿਆਂ ਬਾਅਦ ਸ਼ਾਮ 7 ਵਜੇ ਦੇ ਕਰੀਬ ਮਰੀਜ਼ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ

ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਮ੍ਰਿਤਕ ਦੇ ਚਚੇਰੇ ਭਰਾ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਭਾਵੇਂ ਵੈਂਟੀਲੇਟਰ ਨਾਲ ਜਾਨ ਬਚਣ ਦੀ ਪੂਰੀ ਗਾਰੰਟੀ ਨਹੀਂ ਸੀ ਪਰ ਸਮੇਂ ਸਿਰ ਸਹੀ ਇਲਾਜ ਨਾ ਮਿਲਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਸਰਕਾਰ ਦੇ ਸਿਹਤ ਸਹੂਲਤਾਂ ਸਬੰਧੀ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਜ਼ਿਲਿਆਂ ਤੋਂ ਆਉਣ ਵਾਲੇ ਮਰੀਜ਼ਾਂ ਕਾਰਨ ਸਹੂਲਤਾਂ ’ਤੇ ਬੋਝ ਵਧ ਰਿਹਾ ਹੈ। ਦੂਜੇ ਪਾਸੇ, ਮੈਡੀਕਲ ਸੁਪਰਿਟੈਂਡੈਂਟ ਡਾ. ਨੀਤੂ ਕੁੱਕੜ ਨੇ ਸਪੱਸ਼ਟ ਕੀਤਾ ਕਿ ਹਸਪਤਾਲ ਦੇ ਸਾਰੇ 100 ਵੈਂਟੀਲੇਟਰ ਉਸ ਵੇਲੇ ਵਰਤੋਂ ’ਚ ਸਨ, ਜਿਸ ਬਾਰੇ ਪਰਿਵਾਰ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲਿਵਰ ਡੈਮੇਜ ਦੀ ਬੀਮਾਰੀ ਕਾਰਨ ਮਰੀਜ਼ ਦੀ ਹਾਲਤ ਲਗਾਤਾਰ ਵਿਗੜਦੀ ਰਹੀ ਅਤੇ ਪਰਿਵਾਰ ਦੀ ਸਹਿਮਤੀ ਨਾਲ ਮੈਨੂਅਲ ਵੈਂਟੀਲੇਟਰ ਰਾਹੀਂ ਇਲਾਜ ਦੀ ਕੋਸ਼ਿਸ਼ ਕੀਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News